28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਹੈਰੋਇਨ ਸਮੇਤ 2 ਕਾਬੂ <br/>

ਫੜੇ ਗਏ ਦੋਸ਼ੀ ਪੁਲਿਸ ਪਾਰਟੀ ਨਾਲ | ਤਸਵੀਰ: ਵਿਨੋਦ <br/> 24-10-2025
ਪਠਾਨਕੋਟ, 23 ਅਕਤੂਬਰ (ਵਿਨੋਦ)-ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਪਠਾਨਕੋਟ ਪੁਲਿਸ ਵਲੋਂ 6 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਡਵੀਜ਼ਨ ਨੰਬਰ-1 ਦੇ ਐਸ.ਐਚ.ਓ. ਮਨਦੀਪ ਸਲਗੋਤਰਾ ਨੇ ਦੱਸਿਆ ਕਿ ਏ.ਐਸ.ਆਈ. ਬਿਮਲ ਕੁਮਾਰ ਦੀ ਅਗਵਾਈ 'ਚ ਪੁਲਿਸ ਟੀਮ ਸ਼ਿਮਲਾ ਪਹਾੜੀ ਦੇ ਨੇੜੇ ਗਸ਼ਤ ਕਰ ਰਹੇ ਸੀ ਕਿ 2 ਨੌਜਵਾਨ ਪੈਦਲ ਆਉਂਦੇ ਹੋਏ ਪੁਲਿਸ ਨੂੰ ਦਿਖਾਈ ਦਿੱਤੇ ਜੋ ਕਿ ਪੁਲਿਸ ਨੂੰ ਦੇਖ ਕੇ ਘਬਰਾ ਗਏ ਤੇ ਇਕ ਨੌਜਵਾਨ ਨੇ ਆਪਣੀ ਜੇਬ 'ਚੋਂ ਕੱਢ ਕੇ ਇਕ ਲਿਫ਼ਾਫ਼ਾ ਥੱਲੇ ਸੁੱਟ ਦਿੱਤਾ | ਜਦੋਂ ਪੁਲਿਸ ਵਾਲਿਆਂ ਨੇ ਉਸ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ ਤੇ ਦੋਨਾਂ ਨੌਜਵਾਨਾਂ ਨੂੰ ਕਾਬੂ ਕਰ ਲਿਆ ਗਿਆ | ਨੌਜਵਾਨਾਂ ਦੀ ਪਹਿਚਾਣ ਗਗਨ ਪੁੱਤਰ ਵਿਜੇ ਮਹਿਰਾ ਵਾਸੀ ਨਹਿਰੂ ਨਗਰ ਪਠਾਨਕੋਟ ਤੇ ਮੂਕੁਲ ਪੁੱਤਰ ਕਿ੍ਸ਼ਨ ਕੁਮਾਰ ਵਾਸੀ ਸ਼ਾਹਪੁਰ ਚੌਕ ਪਠਾਨਕੋਟ ਦੇ ਰੂਪ ਵਿਚ ਹੋਈ ਹੈ | ਜਿਨ੍ਹਾਂ ਦੇ ਖ਼ਿਲਾਫ਼ ਐਨ.ਡੀ.ਪੀ.ਸੀ. ਐਕਟ ਤਹਿਤ ਮਾਮਲਾ ਦਰਜ ਕਰਕੇ ਅੱਗੇ ਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |

ਪਿਛਲੀ ਖ਼ਬਰ ਪਠਾਨਕੋਟ 'ਚ ਧੂਮਧਾਮ ਨਾਲ ਭਾਈ ਦੂਜ ਦਾ ਤਿਉਹਾਰ ਮਨਾਇਆ <br/> ਅਗਲੀ ਖ਼ਬਰ ਸਿਹਤ ਵਿਭਾਗ ਦੀ ਟੀਮ ਨੇ ਕੋਟਪਾ ਐਕਟ ਤਹਿਤ 18 ਦੁਕਾਨਦਾਰਾਂ ਦੇ ਕੱਟੇ ਚਲਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।