ਸ਼ਾਹਪੁਰ ਕੰਢੀ, 23 ਅਕਤੂਬਰ (ਰਣਜੀਤ ਸਿੰਘ)-ਬਾਬਾ ਵਿਸ਼ਵਕਰਮਾ ਕਮੇਟੀ ਰਣਜੀਤ ਸਾਗਰ ਡੈਮ ਸ਼ਾਹਪੁਰ ਕੰਢੀ ਟਾਊਨਸ਼ਿਪ ਵਲੋਂ ਦਸਤਕਾਰੀ ਦੇ ਪਿਤਾਮਾ ਬਾਬਾ ਵਿਸ਼ਵਕਰਮਾ ਜੀ ਦਾ ਪ੍ਰਕਾਸ਼ ਦਿਹਾੜਾ ਮੁੱਖ ਵਰਕਸ਼ਾਪ ਵਿਖੇ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ | ਰਾਗੀ ਸਿੰਘ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੰੂ ਨਿਹਾਲ ਕੀਤਾ | ਐਸ.ਡੀ.ਓ. ਰਹਿਤ ਸਿੰਘ ਵਲੋਂ ਬਾਬਾ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ | ਭਾਈ ਜਸਵੀਰ ਸਿੰਘ ਖਾਲਸਾ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਪੂਰਨ ਸਮਾਪਤੀ ਤੋਂ ਬਾਅਦ ਗੁਰੂ ਦੇ ਅਤੁੱਟ ਲੰਗਰ ਵਰਤਾਏ ਗਏ | ਇਸ ਮੌਕੇ ਜੇ.ਈ. ਨਿਸ਼ਾਂਤ ਸੈਣੀ, ਦਰਸ਼ਨ ਕੁਮਾਰ, ਨਰੇਸ਼ ਕੁਮਾਰ, ਕਰਮਜੀਤ ਸਿੰਘ, ਰੁਮਾਲ ਚੰਦ, ਗੁਰ ਪ੍ਰਕਾਸ਼, ਮੰਗਲ ਦਾਸ, ਪਵਨ ਸਿੰਘ, ਇੰਦਰ ਮੋਹਨ ਅਤੇ ਰਣਜੀਤ ਪਾਲ ਤੋਂ ਇਲਾਵਾ ਹੋਰ ਮੈਂਬਰ ਹਾਜ਼ਰ ਸਨ |