18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਵਿਦਿਆਰਥਣ ਨੇ ਨਿਗਲਿਆ ਜ਼ਹਿਰੀਲਾ ਪਦਾਰਥ, ਸਿਵਲ ਹਸਪਤਾਲ ਦਾਖ਼ਲ

ਅਜੀਤ ਡੈਸਕ 02-11-2025
ਪਠਾਨਕੋਟ 1 ਨਵੰਬਰ (ਵਿਨੋਦ)- ਪਠਾਨਕੋਟ ਵਿਖੇ ਇਕ ਵਿਦਿਆਰਥਣ ਵਲੋਂ ਜ਼ਹਿਰੀਲਾ ਪਦਾਰਥ ਨਿਗਲਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੂੰ ਬੇਸੁੱਧ ਹਾਲਤ ਵਿਚ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ | ਫ਼ਿਲਹਾਲ ਲੜਕੀ ਦੇ ਪਰਿਵਾਰਿਕ ਮੈਂਬਰਾਂ ਨੇ ਅਜੇ ਕੁਝ ਨਹੀਂ ਦੱਸਿਆ ਹੈ | ਉਨ੍ਹਾਂ ਦੱਸਿਆ ਕਿ ਇਹ ਵਿਦਿਆਰਥਣ ਹੈ ਤੇ ਸਕੂਲ ਤੋਂ ਹੀ ਕੋਈ ਗੱਲ ਹੋਈ ਹੈ ਜਿਸ ਦੇ ਚੱਲਦੇ ਉਸ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ | ਇਸ ਸੰਬੰਧੀ ਸਿਵਲ ਹਸਪਤਾਲ ਪਠਾਨਕੋਟ ਦੇ ਐਸ.ਐਮ.ਓ. ਡਾ: ਸੁਨੀਲ ਚੰਦ ਦਾ ਕਹਿਣਾ ਹੈ ਕਿ ਸਵੇਰੇ 11 ਵਜੇ ਦੇ ਕਰੀਬ ਸਿਵਲ ਹਸਪਤਾਲ ਇਹ ਕੇਸ ਆਇਆ ਹੈ, ਜਿਸ ਨੂੰ ਈ.ਐਮ.ਓ. ਤੇ ਸਪੈਸ਼ਲ ਡਾਕਟਰ ਵਲੋਂ ਚੈੱਕ ਕੀਤਾ ਗਿਆ ਹੈ, ਜਿਸ ਦੀ ਹਾਲਤ ਹੁਣ ਠੀਕ ਹੈ ਤੇ ਇਕ-ਦੋ ਦਿਨ ਵਿਚ ਮਰੀਜ਼ ਨੂੰ ਛੁੱਟੀ ਦੇ ਦਿੱਤੀ ਜਾਵੇਗੀ |
ਪਿਛਲੀ ਖ਼ਬਰ ਛਾਵਲਾ ਵਿਖੇ ਪੁਲ ਢਹਿਆ, ਬੱਚਿਆ ਦਾ ਖੇਡ ਮੈਦਾਨ ਤੇ 100 ਏਕੜ ਜ਼ਮੀਨ ਪ੍ਰਭਾਵਿਤ ਅਗਲੀ ਖ਼ਬਰ ਬੱਜਰੀ ਨਾਲ ਭਰਿਆ ਟਿੱਪਰ ਪਲਟਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।