18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਸੈਂਟਰਲ ਕਾਲਜ ਘੁਮਾਣ ਵਿਖੇ 3 ਤੋਂ 9 ਨਵੰਬਰ ਤੱਕ ਲੱਗੇਗੀ ਰਾਸ਼ਟਰ ਪੱਧਰੀ ਦੀ ਪੁਸਤਕ ਪ੍ਰਦਰਸ਼ਨੀ : ਡਾਇਰੈਕਟਰ ਪੰਨੂੰ

ਅਜੀਤ ਡੈਸਕ 02-11-2025
ਬਟਾਲਾ, 1 ਨਵੰਬਰ (ਸਤਿੰਦਰ ਸਿੰਘ)- ਜ਼ਿਲ੍ਹਾ ਗੁਰਦਾਸਪੁਰ ਦੀ ਨਾਮਵਰ ਸਿੱਖਿਆ ਸੰਸਥਾ ਸੈਂਟਰਲ ਸਕੂਲ ਅਤੇ ਕਾਲਜ ਘੁਮਾਣ (ਬਰਿਆਰ) ਵਿਖੇ 3 ਨਵੰਬਰ ਤੋਂ 9 ਨਵੰਬਰ ਤੱਕ ਨੈਸ਼ਨਲ ਪੱਧਰ ਦੀ ਪੁਸਤਕ ਪ੍ਰਦਰਸ਼ਨੀ ਲਗਾਈ ਜਾ ਰਹੀ ਹੈ | ਸੈਂਟਰਲ ਕਾਲਜ ਘੁਮਾਣ ਦੇ ਡਾਇਰੈਕਟਰ ਸਤਿੰਦਰ ਕੌਰ ਪੰਨੂੰ ਨੇ ਦੱਸਿਆ ਕਿ ਨੈਸ਼ਨਲ ਬੁੱਕ ਟਰੱਸਟ ਆਫ ਇੰਡੀਆ (ਸਿੱਖਿਆ ਮੰਤਰਾਲਾ ਭਾਰਤ ਸਰਕਾਰ) ਵਲੋਂ ਲਗਾਈ ਜਾ ਰਹੀ ਇਸ ਪੁਸਤਕ ਪ੍ਰਦਰਸ਼ਨੀ ਦਾ ਉਦਘਾਟਨ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਆਦਿਤਿਆ ਉਪਲ 3 ਨਵੰਬਰ ਨੂੰ 11 ਵਜੇ ਕਰਨਗੇ | ਉਨ੍ਹਾਂ ਇਲਾਕਾ ਨਿਵਾਸੀਆਂ ਤੇ ਸਮੂਹ ਵਿਦਿਅਕ ਸੰਸਥਾਵਾਂ ਦੇ ਮੁਖੀਆਂ ਨੂੰ ਸੱਦਾ ਪੱਤਰ ਦਿੰਦਿਆਂ ਕਿਹਾ ਕਿ 7 ਰੋਜ਼ਾ ਪੁਸਤਕ ਪ੍ਰਦਰਸ਼ਨੀ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਲੱਗੇਗੀ | ਉਨ੍ਹਾਂ ਕਿਹਾ ਕਿ ਇਸ ਪੁਸਤਕ ਪ੍ਰਦਰਸ਼ਨੀ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ ਤਾਂ ਜੋ ਦੁਨੀਆ ਭਰ ਦੇ ਇਤਿਹਾਸ ਤੇ ਨਵੀਂ ਤਕਨੀਕ ਨਾਲ ਇਨ੍ਹਾਂ ਕਿਤਾਬਾਂ ਜ਼ਰੀਏ ਜੁੜਨ ਦਾ ਯਤਨ ਕੀਤਾ ਜਾ ਸਕੇ |
ਪਿਛਲੀ ਖ਼ਬਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਆਮਦ ਨੂੰ ਲੈ ਕੇ ਸੁੱਚਾ ਸਿੰਘ ਲੰਗਾਹ ਤੇ ਸਾਥੀਆਂ ਵਲੋਂ ਤਿਆਰੀਆਂ ਮੁਕੰਮਲ... ਅਗਲੀ ਖ਼ਬਰ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਘੁਮਾਣ ਵਿਖੇ ਸਜਾਇਆ ਨਗਰ ਕੀਰਤਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।