31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਗੁਰਦੁਆਰਾ ਤਪਿਆਣਾ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਦਾ ਸਵਾਗਤ

ਅਜੀਤ ਡੈਸਕ 04-11-2025
ਘੁਮਾਣ, 3 ਨਵੰਬਰ (ਬੰਮਰਾਹ)- ਸ਼੍ਰੋਮਣੀ ਭਗਤ ਨਾਮਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਤਪਿਆਣਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਦਮਦਮੀ ਤੇ ਸਤਨਾਮ ਸਿੰਘ ਮੱਲੋਵਾਲੀ ਵਲੋਂ ਮਹਾਂਰਾਸ਼ਟਰ ਦੇ ਉਪ ਮੁੱਖ ਮੰਤਰੀ ਸ਼੍ਰੀ ਏਕਨਾਥ ਸ਼ਿੰਦੇ ਦਾ ਅੰਮਿ੍ਤਸਰ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚਣ 'ਤੇ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ ਗਿਆ | ਇਸ ਮੌਕੇ ਸਤਨਾਮ ਸਿੰਘ ਦਮਦਮੀ ਨੇ ਕਿਹਾ ਕਿ ਉਪ ਮੁੱਖ ਮੰਤਰੀ ਨਾਲ ਭਗਤ ਨਾਮਦੇਵ ਜੀ ਦੇ ਅਸਥਾਨ ਗੁਰਦੁਆਰਾ ਤਪਿਆਣਾ ਸਾਹਿਬ ਅਤੇ ਘੁਮਾਣ ਨਗਰ ਨੂੰ ਲੈ ਕੇ ਵਿਸ਼ੇਸ਼ ਗੱਲਬਾਤ ਹੋਈ ਹੈ | ਉਨ੍ਹਾਂ ਕਿਹਾ ਕਿ ਸ਼੍ਰੀ ਸ਼ਿੰਦੇ ਭਗਤ ਨਾਮਦੇਵ ਜੀ ਦੇ ਵੱਡੇ ਸ਼ਰਧਾਲੂ ਹਨ | ਉਹ ਪਹਿਲੀ ਵਾਰ ਘੁਮਾਣ ਦੀ ਧਰਤੀ 'ਤੇ ਪੁੱਜੇ ਜਿਸ ਲਈ ਉਨ੍ਹਾਂ ਦਾ ਕਮੇਟੀ ਵਲੋਂ ਸਵਾਗਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਉਪ ਮੁੱਖ ਮੰਤਰੀ ਨੇ ਗੁਰਦੁਆਰਾ ਤਪਿਆਣਾ ਸਾਹਿਬ ਕਮੇਟੀ ਨੂੰ ਮਹਾਂਰਾਸ਼ਟਰ ਆਉਣ ਲਈ ਸੱਦਾ ਪੱਤਰ ਵੀ ਦਿੱਤਾ |
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਦੇ 8 ਵਿਦਿਆਰਥੀਆਂ ਦੀ ਸਟੇਟ ਪੱਧਰੀ ਖੇਡ ਲਈ ਹੋਈ ਚੋਣ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।