31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਅਸਾਮ ਤੋਂ ਆ ਰਹੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਹੋਵੇਗਾ : ਜਥੇ. ਲੰਗਾਹ

ਅਜੀਤ ਡੈਸਕ 04-11-2025
ਧਾਰੀਵਾਲ, 3 ਅਕਤੂਬਰ (ਸਵਰਨ ਸਿੰਘ)- ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਦਿਹਾੜੇ ਦੇ ਸੰਬੰਧੀ ਵਿਚ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਧੋਬੜੀ ਸਾਹਿਬ ਤੋਂ 21 ਅਗਸਤ ਤੋਂ ਸ਼ੁਰੂ ਹੋਏ ਨਗਰ ਕੀਰਤਨ ਦਾ ਧਾਰੀਵਾਲ ਪਹੁੰਚਣ 'ਤੇ ਭਰਵੇਂ ਸਵਾਗਤ ਨੂੰ ਲੈ ਕੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਤੇ ਅਕਾਲੀ ਦਲ ਜ਼ਿਲ੍ਹਾ ਪ੍ਰਧਾਨ ਜਥੇ. ਸੁੱਚਾ ਸਿੰਘ ਲੰਗਾਹ ਵਲੋਂ ਗੁਰਦੁਆਰਾ ਸ੍ਰੀ ਬੁੁਰਜ ਸਾਹਿਬ ਵਿਖੇ ਮੀਟਿੰਗ ਕੀਤੀ ਗਈ | ਮੀਟਿੰਗ 'ਚ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੁਲਾਜ਼ਮਾਂ ਤੇ ਹੋਰ ਸੇਵਾਦਾਰਾਂ ਦੀਆਂ ਡਿਊਟੀਆਂ ਲਗਾਈਆ ਗਈਆਂ | ਇਸ ਸੰਬੰਧੀ ਜਥੇ. ਸੁੱਚਾ ਸਿੰਘ ਲੰਗਾਹ ਤੇ ਮੈਨੇਜਰ ਰਣਜੀਤ ਸਿੰਘ ਕਲਿਆਣਪੁਰ ਨੇ ਦੱਸਿਆ ਕਿ ਇਹ ਨਗਰ ਕੀਰਤਨ ਭਾਰਤ ਦੇ ਵੱਖ-ਵੱਖ ਰਾਹਾਂ ਤੋਂ ਹੁੰਦੇ ਹੋਏ 9 ਨਵੰਬਰ ਨੂੰ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਵਿਖੇ ਪਹੁੰਚੇਗਾ | ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਅੰਦਰ ਵੀ ਇਸ ਨਗਰ ਕੀਰਤਨ ਦੇ ਸਵਾਗਤ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਜਿਸ ਦੌਰਾਨ ਥਾਂ-ਥਾਂ 'ਤੇ ਲੰਗਰ ਵੀ ਲਗਾਏ ਜਾਣਗੇ | ਇਸ ਮੌਕੇ ਰਣਜੀਤ ਸਿੰਘ ਕਲਿਆਣਪੁਰ, ਮੈਨੇਜਰ ਜਗਦੀਪ ਸਿੰਘ ਤੇਜਾ ਕਲਾਂ, ਮੈਨੇਜਰ ਮਨਜੀਤ ਸਿੰਘ ਜੱਫਰਵਾਲ, ਮੈਨੇਜਰ ਦਵਿੰਦਰ ਸਿੰਘ ਲਾਲੀ, ਮੈਨੇਜਰ ਸਰਬਜੀਤ ਸਿੰਘ ਸਾਬੀ, ਭਾਈ ਜਸਵਿੰਦਰ ਸਿੰਘ ਕਲੇਰ, ਗਿਆਨੀ ਗੁਰਦੇਵ ਸਿੰਘ, ਗੁਰਨਾਮ ਸਿੰਘ, ਪ੍ਰਚਾਰਕ ਜਗਰੂਪ ਸਿੰਘ ਕਲਿਆਣਪੁਰ, ਗੁਰਵਿੰਦਰ ਸਿੰਘ ਵੜੈਚ ਪ੍ਰਚਾਰਕ, ਰਾਜਵੀਰ ਕੌਰ, ਰਣਜੀਤ ਸਿੰਘ, ਬਲਵੀਰ ਸਿੰਘ, ਗੁਰਜੀਤ ਸਿੰਘ, ਜਸਪਾਲ ਸਿੰਘ ਸੋਹਲ, ਕਾਬਲ ਸਿੰਘ, ਬਲਜੀਤ ਸਿੰਘ, ਹਰਮਨ ਸਿੰਘ ਲੇਖਾਕਾਰ, ਰਿਕਾਰਡ ਕੀਪਰ ਸੰਦੀਪ ਸਿੰਘ ਜੱਫਰਵਾਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਆਖ਼ਰ ਕਦੋਂ ਤੱਕ ਸਰਕਾਰ ਦੀਆਂ ਗਲਤ ਨੀਤੀਆਂ ਦੀ ਚੱਕੀ 'ਚ ਪਿਸਦਾ ਰਹੇਗਾ ਕਿਸਾਨ? ਅਗਲੀ ਖ਼ਬਰ ਤਰਨ ਤਾਰਨ ਜ਼ਿਮਨੀ ਚੋਣ ਆਮ ਆਦਮੀ ਪਾਰਟੀ ਜਿੱਤ ਪ੍ਰਾਪਤ ਕਰੇਗੀ : ਸੋਨਾ ਬਾਜਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।