30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਪ੍ਰਕਾਸ਼ ਪੁਰਬ ਨੂੰ ਸਮਰਪਿਤ 2 ਰੋਜ਼ਾ ਗੁਰਮਤਿ ਸਮਾਗਮ 7-8 ਨੂੰ

ਅਜੀਤ ਡੈਸਕ 04-11-2025
ਅੱਚਲ ਸਾਹਿਬ, 3 ਨਵੰਬਰ (ਗੁਰਚਰਨ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਨੂੰ ਸਮਰਪਿਤ 2 ਰੋਜ਼ਾ ਗੁਰਮਤਿ ਸਮਾਗਮ ਗੁਰਦੁਆਰਾ ਕਲਗੀਧਰ ਅੱਡਾ ਅੰਮੋਨੰਗਲ ਵਿਖੇ 7 ਅਤੇ 8 ਨਵੰਬਰ ਨੂੰ ਸਮੂਹ ਨਗਰ ਨਿਵਾਸੀ ਅਤੇ ਐੱਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਮੁੱਖ ਪ੍ਰਬੰਧਕ ਬਾਬਾ ਗੁਰਮਿੰਦਰ ਸਿੰਘ ਜੰਗ ਅਤੇ ਸਰਪੰਚ ਗੁਰਮੀਤ ਸਿੰਘ ਪੱਤੀ ਰੂੜ ਚੰਦ ਨੰਗਲ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਇਨ੍ਹਾਂ ਸਮਾਗਮਾਂ ਵਿਚ ਰਾਗੀ, ਢਾਡੀ, ਕਵੀਸ਼ਰ ਤੇ ਕਥਾਵਾਚਕ ਜਥਿਆਂ ਸਮੇਤ ਸੰਤ-ਮਹਾਂਪੁਰਸ਼ ਹਾਜ਼ਰੀਆਂ ਭਰਨਗੇ ਤੇ ਹਰਿ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ |
ਪਿਛਲੀ ਖ਼ਬਰ ਸ਼ਾਹਪੁਰ ਕੰਢੀ ਡੈਮ ਔਸਤੀਆਂ ਦੀ ਭੁੱਖ ਹੜਤਾਲ ਜਾਰੀ ਅਗਲੀ ਖ਼ਬਰ ਖੇਤਾਂ 'ਚ ਪਈ ਝੋਨੇ ਦੀ ਪਰਾਲੀ ਕਿਸਾਨਾਂ ਲਈ ਗਲੇ ਦੀ ਹੱਡੀ ਬਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।