20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਤਰਨ ਤਾਰਨ ਵਿਚ ਵੱਡੀ ਲੀਡ ਨਾਲ ਜਿੱਤੇਗੀ ਆਮ ਆਦਮੀ ਪਾਰਟੀ-ਅਸ਼ੋਕ ਕੁਮਾਰ

ਅਜੀਤ ਡੈਸਕ 05-11-2025
ਪਠਾਨਕੋਟ, 4 ਨਵੰਬਰ (ਸੰਧੂ)-ਪੰਜਾਬ ਦੇ ਤਰਨਤਾਰਨ ਜ਼ਿਮਨੀ ਚੋਣਾਂ ਵਿਚ ਹਰ ਪਾਰਟੀ ਵਲੋਂ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ | ਹਰ ਪਾਰਟੀ ਵਲੋਂ ਚੋਣਾਂ ਵਿਚ ਆਪਣਾ ਦਾਅਵੇਦਾਰ ਉਤਾਰਿਆ ਗਿਆ ਹੈ, ਜੇ ਗੱਲ ਆਮ ਆਦਮੀ ਪਾਰਟੀ ਦੀ ਕਰੀਏ ਤਾਂ ਆਮ ਆਦਮੀ ਪਾਰਟੀ ਵਲੋਂ ਹਰਮੀਤ ਸਿੰਘ ਸੰਧੂ ਨੂੰ ਪਾਰਟੀ ਵਲੋਂ ਉਮੀਦਵਾਰ ਬਣਾਇਆ ਗਿਆ ਹੈ | ਜਾਣਕਾਰੀ ਦਿੰਦੇ ਹੋਏ ਪਠਾਨਕੋਟ ਦੇ ਜ਼ਿਲ੍ਹਾ ਪਠਾਨਕੋਟ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਅਸ਼ੋਕ ਕੁਮਾਰ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਵਲੋਂ ਹਰਮੀਤ ਸਿੰਘ ਸੰਧੂ ਨੂੰ ਜ਼ਿਮਨੀ ਚੋਣ ਵਿਚ ਉਤਾਰਿਆ ਗਿਆ ਹੈ | ਉਨ੍ਹਾਂ ਕਿਹਾ ਕਿ ਹਰਮੀਤ ਸਿੰਘ ਸੰਧੂ ਸੂਝਵਾਨ ਅਤੇ ਜੁਝਾਰੂ ਲੀਡਰ ਹਨ, ਜੋ ਜਨਤਾ ਦੇ ਦੁੱਖ ਸੁੱਖ ਵਿਚ ਹਰ ਵੇਲੇ ਉਨ੍ਹਾਂ ਦੇ ਨਾਲ ਰਹਿੰਦੇ ਹਨ ਅਤੇ ਤਰਨ ਤਾਰਨ ਦੀ ਜਨਤਾ ਵਲੋਂ ਉਨ੍ਹਾਂ ਨੂੰ ਭਰਪੂਰ ਪਿਆਰ ਮਿਲ ਰਿਹਾ ਹੈ ਅਤੇ ਇਸ ਵਾਰ ਵੀ ਹਰਮੀਤ ਸਿੰਘ ਸੰਧੂ ਵਲੋਂ ਆਮ ਆਦਮੀ ਪਾਰਟੀ ਦੇ ਝਾੜੂ ਦੇ ਨਿਸ਼ਾਨ 'ਤੇ ਚੋਣਾਂ ਵਿਚ ਖੜੇ ਹਨ | ਉਨ੍ਹਾਂ ਕਿਹਾ ਕਿ ਜਨਤਾ ਤਰਨ ਤਾਰਨ ਵਿਚ ਇਕ ਵੱਡੀ ਲੀਡ ਦੇ ਨਾਲ ਹਰਮੀਤ ਸਿੰਘ ਸੰਧੂ ਨੂੰ ਅੱਗੇ ਲੈ ਕੇ ਆਏਗੀ, ਕਿਉਂਕਿ ਪੰਜਾਬ ਵਿਚ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜੋ ਵਾਅਦੇ ਜਨਤਾ ਨਾਲ ਕਰਦੀ ਹੈ, ਉਹ ਪੂਰੇ ਕਰਦੀ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੰਮਾਂ ਨੂੰ ਦੇਖਦੇ ਹੋਏ ਜਨਤਾ ਵਲੋਂ ਜਿੱਤ ਦਾ ਸਿਹਰਾ ਹਰਮੀਤ ਸਿੰਘ ਸੰਧੂ ਦੇ ਗਲ ਵਿਚ ਪਾਵੇਗੀ |
ਪਿਛਲੀ ਖ਼ਬਰ ਲਾਇਨਜ਼ ਕਲੱਬ ਪਠਾਨਕੋਟ ਮੇਨ ਵਲੋਂ ਤਾਜਪੋਸ਼ੀ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਮੀਟਿੰਗ ਅਗਲੀ ਖ਼ਬਰ ਪਠਾਨਕੋਟ ਦੇ ਖਿਡਾਰੀਆਂ ਨੇ ਪੰਜਾਬ ਸਟੇਟ ਤਾਈਕਵਾਂਡੋ ਚੈਂਪੀਅਨਸ਼ਿਪ ਜਿੱਤ ਕੇ ਜ਼ਿਲ੍ਹੇ ਦਾ ਨਾਂਅ ਕੀਤਾ ਰੌਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।