21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸੁਜਾਨਪੁਰ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਵਿਅਕਤੀ ਗਿ੍ਫਤਾਰ

ਅਜੀਤ ਡੈਸਕ 05-11-2025
ਸੁਜਾਨਪੁਰ, 4 ਨਵੰਬਰ (ਜਗਦੀਪ ਸਿੰਘ)-ਸੁਜਾਨਪੁਰ ਪੁਲਿਸ ਵਲੋਂ ਥਾਣਾ ਮੁਖੀ ਮੋਹਿਤ ਟਾਂਕ ਦੀ ਅਗਵਾਈ ਵਿਚ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗਿ੍ਫਤਾਰ ਕੀਤਾ ਹੈ | ਜਿਸ ਦੀ ਪਹਿਚਾਣ ਸਾਹਿਲ ਉਰਫ ਸੋਨੂੰ ਵਾਸੀ ਕਾਲੋਨੀ ਨੰਬਰ-2 ਸੁਜਾਨਪੁਰ ਦੇ ਰੂਪ ਵਿਚ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਰਾਘਵ ਸ਼ਰਮਾ ਨੇ ਦੱਸਿਆ ਕਿ ਪੁਲਿਸ ਪਾਰਟੀ ਪੁਲ ਨੰਬਰ 10 ਨਹਿਰ ਕਿਨਾਰੇ ਗਸ਼ਤ ਕਰਦੇ ਜਾ ਰਹੀ ਸੀ ਕਿ ਇਕ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਦੌੜਨ ਲੱਗਾ ਅਤੇ ਉਸ ਨੇ ਆਪਣੀ ਜੇਬ ਵਿਚੋਂ ਇਕ ਪਲਾਸਟਿਕ ਦਾ ਲਿਫਾਫਾ ਕੱਢ ਕੇ ਸੁੱਟ ਦਿੱਤਾ | ਪੁਲਿਸ ਵਲੋਂ ਉਕਤ ਵਿਅਕਤੀ ਨੂੰ ਕਾਬੂ ਕਰਕੇ ਲਿਫਾਫੇ ਦੀ ਜਾਂਚ ਕੀਤੀ ਤਾਂ ਉਸ ਵਿਚੋਂ 3 ਗ੍ਰਾਮ 10 ਮਿਲੀ ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਪੁਲਿਸ ਨੇ ਸਾਹਿਲ ਉਰਫ ਸੋਨੂੰ ਨੂੰ ਗਿ੍ਫਤਾਰ ਕਰਕੇ ਮਾਮਲਾ ਦਰਜ ਕਰ ਲਿਆ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਸਾਬਕਾ ਵਿਧਾਇਕਾ ਸੀਮਾ ਕੁਮਾਰੀ ਨੇ ਭਾਜਪਾ ਦੇ ਉਮੀਦਵਾਰ ਦੇ ਹੱਕ 'ਚ ਕੀਤਾ ਪ੍ਰਚਾਰ ਅਗਲੀ ਖ਼ਬਰ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਅੱਜ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ-ਜਥੇਦਾਰ ਗੁਲਾਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।