21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸਾਬਕਾ ਵਿਧਾਇਕਾ ਸੀਮਾ ਕੁਮਾਰੀ ਨੇ ਭਾਜਪਾ ਦੇ ਉਮੀਦਵਾਰ ਦੇ ਹੱਕ 'ਚ ਕੀਤਾ ਪ੍ਰਚਾਰ

ਅਜੀਤ ਡੈਸਕ 05-11-2025
ਘਰੋਟਾ, 4 ਨਵੰਬਰ (ਸੰਜੀਵ ਗੁਪਤਾ)-ਤਰਨਤਾਰਨ ਉਪ ਚੋਣ ਦੌਰਾਨ ਭੋਆ ਹਲਕੇ ਵਿਚ ਸਾਬਕਾ ਵਿਧਾਇਕਾ ਸੀਮਾ ਕੁਮਾਰੀ ਨੇ ਆਪਣੀ ਟੀਮ ਅਤੇ ਪਾਰਟੀ ਅਹੁਦੇਦਾਰਾਂ ਦੇ ਨਾਲ ਜ਼ੋਰਦਾਰ ਦੌਰਾ ਕੀਤਾ | ਉਨ੍ਹਾਂ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਵਿਚ ਘਰ-ਘਰ ਜਾ ਕੇ ਭਾਜਪਾ ਦੇ ਉਮੀਦਵਾਰ ਦੇ ਹੱਕ ਵਿਚ ਪ੍ਰਚਾਰ ਕੀਤਾ | ਇਸ ਮੌਕੇ ਸੀਮਾ ਕੁਮਾਰੀ ਨੇ ਕਿਹਾ ਕਿ ਭਾਰਤ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ-ਭਲਾਈ ਸਕੀਮਾਂ ਜਿਵੇਂ ਕਿ ਆਯੂਸ਼ਮਾਨ ਭਾਰਤ, ਉੱਜਵਲਾ ਯੋਜਨਾ, ਪੀ.ਐਮ. ਆਵਾਸ ਯੋਜਨਾ, ਕਿਸਾਨ ਸਨਮਾਨ ਨਿਧੀ ਆਦਿ ਦਾ ਸਿੱਧਾ ਲਾਭ ਘਰ-ਘਰ ਤੱਕ ਪਹੁੰਚ ਰਿਹਾ ਹੈ | ਉਨ੍ਹਾਂ ਕਿਹਾ ਕਿ ਜਿਵੇਂ ਕੇਂਦਰ ਨੇ ਦੇਸ਼ ਦੀ ਆਰਥਿਕਤਾ ਅਤੇ ਵਿਕਾਸ ਦਾ ਨਕਸ਼ਾ ਬਦਲਿਆ ਹੈ, ਉਸੇ ਤਰ੍ਹਾਂ ਜੇ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਰਾਜ ਦਾ ਵੀ ਹਰ ਖੇਤਰ ਵਿਚ ਨਵਾਂ ਵਿਕਾਸ ਹੋਵੇਗਾ | ਉਨ੍ਹਾਂ ਕਿਹਾ ਕਿ ਲੋਕਾਂ ਨੇ ਪਿਛਲੇ ਸਾਲਾਂ ਵਿਚ ਸਾਰੀਆਂ ਪਾਰਟੀਆਂ ਨੂੰ ਮੌਕੇ ਦੇਖ ਲਏ ਹਨ | ਕਦੇ ਕਾਂਗਰਸ, ਕਦੇ ਆਮ ਆਦਮੀ ਪਾਰਟੀ, ਪਰ ਕੋਈ ਵੀ ਲੋਕਾਂ ਦੇ ਭਰੋਸੇ 'ਤੇ ਖਰਾ ਨਹੀਂ ਉਤਰਿਆ | ਹੁਣ ਸਮਾਂ ਆ ਗਿਆ ਹੈ ਕਿ ਲੋਕ ਭਾਜਪਾ ਨੂੰ ਮੌਕਾ ਦੇ ਕੇ ਪੰਜਾਬ ਦੇ ਭਲੇ ਲਈ ਇਕ ਮਜ਼ਬੂਤ ਫ਼ੈਸਲਾ ਕਰਨ | ਸੀਮਾ ਕੁਮਾਰੀ ਨੇ ਕਿਹਾ ਕਿ ਭਾਜਪਾ ਇਕ ਅਜਿਹੀ ਪਾਰਟੀ ਹੈ, ਜੋ ਰਾਸ਼ਟਰਵਾਦ, ਵਿਕਾਸ ਤੇ ਪਾਰਦਰਸ਼ੀ ਸਿਸਟਮ 'ਤੇ ਵਿਸ਼ਵਾਸ ਰੱਖਦੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨਾ, ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨਾ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਸਿਰਫ਼ ਭਾਜਪਾ ਹੀ ਕਰ ਸਕਦੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀ ਤਕਦੀਰ ਬਦਲਣ ਲਈ ਭਾਜਪਾ ਦੇ ਉਮੀਦਵਾਰ ਨੂੰ ਭਾਰੀ ਬਹੁਮਤ ਨਾਲ ਜਿੱਤਾਉਣ |
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਗਲ ਵਿਖੇ ਸਾਈਬਰ ਸੁਰੱਖਿਆ ਜਾਗਰੂਕਤਾ ਦਿਵਸ ਮਨਾਇਆ ਅਗਲੀ ਖ਼ਬਰ ਸੁਜਾਨਪੁਰ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਵਿਅਕਤੀ ਗਿ੍ਫਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।