21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਸ਼ਰਧਾ ਨਾਲ ਮਨਾਇਆ ਜਾਵੇਗਾ-ਮਨਪ੍ਰੀਤ ਸਿੰਘ ਸਾਹਨੀ

ਅਜੀਤ ਡੈਸਕ 05-11-2025
ਪਠਾਨਕੋਟ, 4 ਨਵੰਬਰ (ਸੰਧੂ)-ਪਹਿਲੀ ਪਾਤਸ਼ਾਹੀ ਜਗਤ ਗੁਰੂ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ 5 ਨਵੰਬਰ ਨੂੰ ਸ਼ਰਧਾ ਭਾਵਨਾ ਨਾਲ. ਮਨਾਇਆ ਜਾ ਰਿਹਾ ਹੈ | ਉਕਤ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਨੇ ਦੱਸਿਆ ਕਿ ਸਮਾਗਮ ਵਿਚ ਸਭ ਤੋ ਪਹਿਲਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ ਜਿਸ ਵਿਚ ਭਾਈ ਪ੍ਰਗਟ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਮਾਡਲ ਟਾਊਨ, ਇਸਤਰੀ ਸਤਿਸੰਗ ਸਭਾ ਦੇ ਜਥੇ , ਭਾਈ ਗੁਰਦਿਆਲ ਸਿੰਘ ਧਾਰੀਵਾਲ ਵਾਲਿਆਂ ਦਾ ਰਾਗੀ ਜਥਾ, ਭਾਈ ਤਲਵਿੰਦਰ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ ਵਾਲੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ |ਇਸ ਉਪਰੰਤ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਛਪਾਲ ਸਿੰਘ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਬਾਰੇ ਜਾਣੂ ਕਰਵਾਉਣਗੇ ਰਾਤ ਤੇ ਦੀਵਾਨ 9 ਵਜੇ ਤੱਕ ਸਜਾਏ ਜਾਣਗੇ | ਉਨ੍ਹਾਂ ਸਮੂਹ ਸੰਗਤਾਂ ਨੂੰ ਸਮਾਗਮ ਵਿਚ ਵੱਧ ਚੜ ਕੇ ਭਾਗ ਲੈਣ ਦੀ ਅਪੀਲ ਵੀ ਕੀਤੀ |
ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਕਿਸਾਨਾਂ ਨੇ ਮੁਆਵਜ਼ੇ ਨੂੰ ਲੈ ਕੇ ਵਿਧਾਇਕ ਰੰਧਾਵਾ ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਪ੍ਰਧਾਨ ਮੰਤਰੀ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਗਲ ਵਿਖੇ ਸਾਈਬਰ ਸੁਰੱਖਿਆ ਜਾਗਰੂਕਤਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।