21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਹੜ੍ਹ ਪ੍ਰਭਾਵਿਤ ਕਿਸਾਨਾਂ ਨੇ ਮੁਆਵਜ਼ੇ ਨੂੰ ਲੈ ਕੇ ਵਿਧਾਇਕ ਰੰਧਾਵਾ ਨੂੰ ਦਿੱਤਾ ਮੰਗ ਪੱਤਰ

ਅਜੀਤ ਡੈਸਕ 05-11-2025
ਡੇਰਾ ਬਾਬਾ ਨਾਨਕ, 4 ਨਵੰਬਰ (ਹੀਰਾ ਸਿੰਘ ਮਾਂਗਟ)-ਬੀਤੇ ਦਿਨੀਂ ਪੰਜਾਬ ਵਿਚ ਆਏ ਹੜ੍ਹਾਂ ਕਾਰਨ ਡੇਰਾ ਬਾਬਾ ਨਾਨਕ ਦੇ ਰਾਵੀ ਦਰਿਆ ਨਾਲ ਲਗਦੇ ਇਲਾਕੇ ਵਿਚ ਭਾਰੀ ਤਬਾਹੀ ਹੋਈ ਸੀ ਤੇ ਵੱਡੀ ਗਿਣਤੀ ਵਿਚ ਫਸਲਾਂ ਪੂਰੀ ਤਰ੍ਹਾਂ ਬਰਬਾਦ ਹੋ ਗਈਆਂ ਸਨ | ਇਨ੍ਹਾਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਲਈ ਪੰਜਾਬ ਸਰਕਾਰ ਵਲੋਂ ਖਰਾਬ ਹੋਈਆਂ ਫਸਲਾਂ ਤੇ ਹੋਰ ਨੁਕਸਾਨ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਸੀ, ਪਰ ਇਸ ਮੁਆਵਜੇ ਦਾ ਸੂਬਾ ਤੇ ਕੇਂਦਰ ਸਰਕਾਰ ਦੀ ਮਾਲਕੀ ਵਾਲੀ ਜ਼ਮੀਨ ਉੱਪਰ ਕਾਸ਼ਤ ਕਰ ਰਹੇ ਕਿਸਾਨਾਂ ਨੂੰ ਹੱਕਦਾਰ ਨਹੀਂ ਮੰਨਿਆ ਗਿਆ, ਜਿਸ ਨੂੰ ਲੈ ਕੇ ਅੱਜ ਹਲਕਾ ਡੇਰਾ ਬਾਬਾ ਨਾਨਕ ਦੇ ਕਿਸਾਨ ਆਗੂਆਂ ਵਲੋਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੂੰ ਪੰਜਾਬ ਸਰਕਾਰ ਦੇ ਨਾਂਅ 'ਤੇ ਇਕ ਮੰਗ ਪੱਤਰ ਸੌਂਪਿਆ ਗਿਆ | ਕਿਸਾਨਾਂ ਨੇ ਕਿਹਾ ਕਿ ਪੰਚਾਇਤ, ਵਕਫ ਬੋਰਡ, ਸ਼੍ਰੋਮਣੀ ਕਮੇਟੀ ਅਤੇ ਹੋਰ ਅਦਾਰਿਆਂ ਤੇ ਨਿੱਜੀ ਮਾਲਕੀ ਵਾਲੀ ਜ਼ਮੀਨ ਠੇਕੇ ਤੇ ਪਟੇ ਉੱਪਰ ਲੈ ਕੇ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਸਮੇਂ-ਸਮੇਂ ਉੱਪਰ ਕੁਦਰਤੀ ਕਰੋਪੀ ਨਾਲ ਤਬਾਹ ਹੋਈਆਂ ਫਸਲਾਂ ਦਾ ਸਰਕਾਰੀ ਮੁਆਵਜ਼ਾ ਲੈਣ ਵਿਚ ਗੰਭੀਰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਇਸ ਮੰਗ ਪੱਤਰ ਰਾਹੀਂ ਉਨ੍ਹਾਂ ਮੰਗ ਕੀਤੀ ਕਿ ਸੂਬਾ ਤੇ ਕੇਂਦਰ ਸਰਕਾਰ ਦੀ ਜ਼ਮੀਨ ਉੱਪਰ ਖੇਤੀ ਕਰ ਰਹੇ ਕਿਸਾਨਾਂ ਨੂੰ ਸਰਕਾਰੀ ਮੁਆਵਜੇ ਦਾ ਹੱਕਦਾਰ ਮੰਨਿਆ ਜਾਵੇ ਅਤੇ ਦੂਜੇ ਹੜ੍ਹ ਪ੍ਰਭਾਵਿਤ ਕਿਸਾਨਾਂ ਵਾਂਗ ਇਨ੍ਹਾਂ ਕਿਸਾਨਾਂ ਨੂੰ ਵੀ ਬਿਨਾਂ ਪੱਖਪਾਤ ਹੜ੍ਹਾਂ ਨਾਲ ਤਬਾਹ ਹੋਈਆਂ ਫਸਲਾਂ ਦਾ ਮੁਆਵਜ਼ਾ ਦਿੱਤਾ ਜਾਵੇ | ਪੰਚਾਇਤਾਂ, ਵਕਫ ਬੋਰਡ, ਸ਼੍ਰੋਮਣੀ ਕਮੇਟੀ ਸਮੇਤ ਹੋਰ ਅਦਾਰਿਆਂ ਅਤੇ ਨਿੱਜੀ ਮਾਲਕੀ ਵਾਲੀਆਂ ਜ਼ਮੀਨਾਂ ਠੇਕੇ-ਪਟੇ 'ਤੇ ਲੈ ਕੇ ਖੇਤੀ ਕਰਨ ਵਾਲੇ ਕਿਸਾਨਾਂ ਲਈ ਮੁਆਵਜ਼ਾ ਅਦਾ ਕਰਨ ਦੀ ਵਿਧੀ ਨੂੰ ਸਰਲ ਬਣਾ ਕੇ ਸਮੂਹ ਗੈਰ ਮਾਲਕ ਕਾਸ਼ਤਕਾਰ ਕਿਸਾਨਾਂ ਨੂੰ ਮੁਆਵਜੇ ਦੀ ਸਮੇਂ ਸਿਰ ਅਦਾਇਗੀ ਯਕੀਨੀ ਬਣਾਈ ਜਾਵੇ ਤਾਂ ਜੋ ਇਹ ਹੜ੍ਹ ਪ੍ਰਭਾਵਿਤ ਕਿਸਾਨ ਮੁੜ ਆਪਣੇ ਪੈਰਾਂ 'ਤੇ ਖੜੇ ਹੋ ਸਕਣ | ਇਸ ਮੌਕੇ ਜੋਗਿੰਦਰ ਸਿੰਘ ਖੰਨਾ ਚੰਮਾਰਾ, ਸਤਬੀਰ ਸਿੰਘ ਖੋਦੇ ਬੇਟ, ਹਰਜੀਤ ਸਿੰਘ ਠੇਠਰਕੇ, ਜਰਨੈਲ ਸਿੰਘ, ਅਵਤਾਰ ਸਿੰਘ, ਸੁੱਚਾ ਸਿੰਘ ਆਦਿ ਕਿਸਾਨ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਦੁਆਰਾ ਤਪਿਆਣਾ ਸਾਹਿਬ ਵਿਖੇ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਸ਼ਰਧਾ ਨਾਲ ਮਨਾਇਆ ਜਾਵੇਗਾ-ਮਨਪ੍ਰੀਤ ਸਿੰਘ ਸਾਹਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।