22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਨੂੰ ਸਮਰਪਿਤ ਰਾਸ਼ਟਰੀ ਏਕਤਾ ਦੌੜ ਕਰਵਾਈ ਜਾਵੇਗੀ-ਏ.ਡੀ.ਸੀ

ਅਜੀਤ ਡੈਸਕ 05-11-2025
ਗੁਰਦਾਸਪੁਰ, 4 ਨਵੰਬਰ (ਅਸ਼ੋਕ ਸ਼ਰਮਾ)-ਸਰਦਾਰ ਵੱਲਭ ਭਾਈ ਪਟੇਲ ਦੇ 150ਵੇਂ ਜਨਮ ਦਿਵਸ ਨੂੰ ਸਮਰਪਿਤ ਰਾਸ਼ਟਰੀ ਏਕਤਾ ਦੌੜ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੇਰਾ ਯੁਵਾ ਭਾਰਤ ਗੁਰਦਾਸਪੁਰ ਦੇ ਸਹਿਯੋਗ ਨਾਲ ਕਰਵਾਈ ਜਾਵੇਗੀ.ਇਸ ਸਬੰਧੀ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਡਾ: ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ 11 ਨਵੰਬਰ ਨੂੰ ਦੀਨਾਨਗਰ ਅਤੇ 18 ਨਵੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ਸਰਦਾਰ ਵੱਲਭ ਭਾਈ ਪਟੇਲ ਦੇ 150ਵੇਂ ਜਨਮ ਦਿਵਸ ਨੂੰ ਸਮਰਪਿਤ ਰਾਸ਼ਟਰੀ ਏਕਤਾ ਦੌੜ ਕਰਵਾਈ ਜਾਵੇਗੀ | ਉਨਾਂ ਦੱਸਿਆ ਕਿ ਇਹ ਦੌੜ 11 ਨਵੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀਨਾਨਗਰ ਤੋਂ ਸ਼ੁਰੂ ਹੋ ਕੇ (ਲੰਡਨ ਸਪਾਈਸ) ਗੁਰਦਾਸਪੁਰ ਬਾਈਪਾਸ 'ਤੇ ਸਮਾਪਤ ਹੋਵੇਗੀ ਅਤੇ 18 ਨਵੰਬਰ ਨੂੰ ਕਰਤਾਰਪੁਰ ਕੋਰੀਡੋਰ ਡੇਰਾ ਬਾਬਾ ਨਾਨਕ ਤੋਂ ਸ਼ੁਰੂ ਹੋ ਕੇ ਬਾਬਾ ਮਰਦਾਨਾ ਚੌਕ ਰਾਹੀਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਡੇਰਾ ਬਾਬਾ ਨਾਨਕ ਵਿਖੇ ਸਮਾਪਤ ਹੋਵੇਗੀ | ਇਸ ਮੌਕੇ ਜਸਪਿੰਦਰ ਸਿੰਘ ਭੁੱਲਰ ਐਸ.ਡੀ.ਐਮ ਦੀਨਾਨਗਰ, ਕਰਨਲ ਅਜੇ ਸ਼ਰਮਾ, ਪਰਮਜੀਤ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸ/ਐ), ਜ਼ਿਲ੍ਹਾ ਗਾਈਡੈਂਸ ਕਾਉਂਸਲਰ ਪਰਮਿੰਦਰ ਸਿੰਘ ਸੈਣੀ, ਜ਼ਿਲ੍ਹਾ ਯੂਥ ਕੋਆਰਡੀਨੇਟਰ ਅਫ਼ਸਰ ਸੰਦੀਪ ਕੌਰ, ਹਰਜਿੰਦਰ ਸਿੰਘ, ਐਨ.ਐਸ.ਐਸ ਪ੍ਰੋਗਰਾਮ ਅਫ਼ਸਰ ਸੁਸ਼ਮਾ, ਐਨ.ਐਸ.ਐਸ ਪ੍ਰੋਗਰਾਮ ਅਫ਼ਸਰ ਸੰਗੀਤਾ ਅਤੇ ਐਨ.ਐਸ.ਐਸ ਪ੍ਰੋਗਰਾਮ ਅਫ਼ਸਰ ਰਮਨਜੀਤ ਕੌਰ ਹਾਜਰ ਸਨ |
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ ਅਗਲੀ ਖ਼ਬਰ ਮਹਿਰਮ ਸਾਹਿਤ ਸਭਾ ਨਵਾਂ ਸ਼ਾਲਾ ਵਲੋਂ ਕਵੀ ਦਰਬਾਰ 9 ਨੰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।