22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

3 ਲੱਖ ਦੀ ਠੱਗੀ ਮਾਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 05-11-2025
ਗੁਰਦਾਸਪੁਰ, 4 ਨਵੰਬਰ (ਅਸ਼ੋਕ ਸ਼ਰਮਾ)-ਥਾਣਾ ਪੁਰਾਣਾ ਸ਼ਾਲਾ ਪੁਲਿਸ ਨੇ ਨੌਕਰੀ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੇ ਜਾਂਚ ਦੌਰਾਨ ਪਾਇਆ ਕਿ ਬਲਵੀਰ ਸਿੰਘ ਵਾਸੀ ਗੁਰਦਾਸਪੁਰ ਅਤੇ ਸਰਵਣ ਕੁਮਾਰ ਪੁੱਤਰ ਹਰਬੰਸ ਲਾਲ ਵਾਸੀ ਹਰਦੋ ਖੁਰਦ ਥਾਣਾ ਹਾਜੀਪੁਰ ਜ਼ਿਲ੍ਹਾ ਹੁਸ਼ਿਆਰਪੁਰ ਨੇ ਫਾਇਰ ਬਿ੍ਗੇਡ ਵਿਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਰਿਸ਼ੀ ਕਪੂਰ ਨਾਲ 3 ਲੱਖ ਰੁਪਏ ਦੀ ਠੱਗੀ ਮਾਰੀ ਹੈ | ਪੁਲਿਸ ਨੇ ਠੱਗੀ ਮਾਰਨ ਵਾਲੇ ਕਥਿਤ ਦੋਸ਼ੀਆਂ ਖ਼ਿਲਾਫ਼ ਜ਼ੇਰੇ ਧਾਰਾ 121, 3.11.2025 ਜੁਰਮ 420, 120-(ਬੀ) ਆਈ.ਪੀ.ਸੀ. ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |
ਪਿਛਲੀ ਖ਼ਬਰ ਕੰਬਾਈਨ ਨਾਲ ਝੋਨੇ ਦੀ ਕਟਾਈ ਕਰ ਰਹੇ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ ਅਗਲੀ ਖ਼ਬਰ ਸੇਂਟ ਕਬੀਰ ਪਬਲਿਕ ਸਕੂਲ 'ਚ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।