22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਕੰਬਾਈਨ ਨਾਲ ਝੋਨੇ ਦੀ ਕਟਾਈ ਕਰ ਰਹੇ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ

ਅਜੀਤ ਡੈਸਕ 05-11-2025
ਬਟਾਲਾ, 4 ਨਵੰਬਰ (ਰਾਕੇਸ਼ ਰੇਖੀ)-ਕੰਬਾਈਨ ਨਾਲ ਖੇਤਾਂ ਵਿਚ ਝੋਨੇ ਦੀ ਕਟਾਈ ਕਰ ਰਹੇ ਨੌਜਵਾਨ ਦੀ ਉਪਰੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਦੀ ਲਪੇਟ ਵਿਚ ਆਉਣ 'ਤੇ ਮੌਤ ਹੋ ਗਈ | ਪੁਲਿਸ ਨੇ ਇਸ ਸਬੰਧ ਵਿਚ ਬਿਜਲੀ ਅਧਿਕਾਰੀਆਂ ਦੇ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਘਣੀਏ ਕੇ ਬਾਂਗਰ ਦੇ ਏ.ਐਸ.ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਪਿੰਡ ਖਹਿਰਾ ਕਲਾਂ ਦੇ ਰਹਿਣ ਵਾਲੇ ਬਿਕਰਮਜੀਤ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਬੀਤੇ ਦਿਨ ਉਹ ਆਪਣੇ ਬੇਟੇ ਸੁਪਨਦੀਪ ਸਿੰਘ ਦੇ ਨਾਲ ਪਿੰਡ ਦੇ ਰਛਪਾਲ ਸਿੰਘ ਦੇ ਖੇਤਾਂ ਵਿਚ ਕੰਬਾਈਨ ਨਾਲ ਝੋਨੇ ਦੀ ਕਟਾਈ ਕਰ ਰਿਹਾ ਸੀ ਅਤੇ ਉਸ ਦਾ ਬੇਟਾ ਸੁਪਨਦੀਪ ਸਿੰਘ ਇਸ ਕੰਮ ਵਿਚ ਉਸ ਦੀ ਮਦਦ ਕਰ ਰਿਹਾ ਸੀ | ਇਸ ਦੌਰਾਨ ਸੁਪਨਦੀਪ ਸਿੰਘ ਉਸ ਨੂੰ ਦੱਸ ਰਿਹਾ ਸੀ ਕਿ ਉਪਰ ਤਾਰਾਂ ਹਨ, ਪਰ ਕੰਬਾਈਨ ਦਾ ਪਾਈਪ ਤਾਰਾਂ ਦੇ ਸੰਪਰਕ ਵਿਚ ਆ ਗਿਆ, ਜਿਸ ਨਾਲ ਸੁਪਨਦੀਪ ਨੂੰ ਬਿਜਲੀ ਦਾ ਜ਼ੋਰਦਾਰ ਝਟਕਾ ਲੱਗਾ ਅਤੇ ਉਹ ਖੇਤ ਵਿਚ ਡਿਗ ਗਿਆ | ਇਲਾਜ ਲਈ ਉਸ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਕਰਾਰ ਦੇ ਦਿੱਤਾ | ਇਸ ਸਬੰਧ ਵਿਚ ਪੁਲਿਸ ਨੇ ਬਿਜਲੀ ਅਧਿਕਾਰੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤਰਨ ਤਾਰਨ ਵਿਖੇ ਚੋਣ ਪ੍ਰਚਾਰ ਅਗਲੀ ਖ਼ਬਰ 3 ਲੱਖ ਦੀ ਠੱਗੀ ਮਾਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।