22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਪ੍ਰਤਾਪ ਸਿੰਘ ਬਾਜਵਾ ਤੇ ਸਮੂਹ ਲੀਡਰਸ਼ਿਪ ਸਦਕਾ ਕਰਨਬੀਰ ਸਿੰਘ ਬੁਰਜ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ : ਕੌਂਸਲਰ ਲਵਲੀ

ਅਜੀਤ ਡੈਸਕ 05-11-2025
ਧਾਰੀਵਾਲ, 4 ਨਵੰਬਰ (ਜੇਮਸ ਨਾਹਰ)-ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਹੋ ਰਹੀ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਕਰਨਵੀਰ ਸਿੰਘ ਬੁਰਜ ਦੇ ਹੱਕ ਵਿਚ ਵਿਧਾਨ ਸਭਾ ਹਲਕਾ ਕਾਦੀਆਂ ਤੋਂ ਵਿਧਾਇਕ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਵਲੋਂ ਲਗਾਤਾਰ ਕੀਤੇ ਜਾ ਰਹੇ ਚੋਣ ਪ੍ਰਚਾਰ ਵਿਚ ਲੋਕਾਂ ਵਲੋਂ ਕਰਨਵੀਰ ਸਿੰਘ ਬੁਰਜ ਦੇ ਹੱਕ ਵਿਚ ਫਤਵਾ ਦੇਣ ਦੇ ਦਿੱਤੇ ਜਾ ਰਹੇ ਭਰੋਸੇ ਨੂੰ ਦੇਖਦੇ ਹੋਏ ਇਹ ਸਪੱਸ਼ਟ ਹੋ ਗਿਆ ਹੈ ਕਿ ਕਾਂਗਰਸੀ ਉਮੀਦਵਾਰ ਕਰਨਵੀਰ ਸਿੰਘ ਬੁਰਜ ਸ਼ਾਨਦਾਰ ਜਿੱਤ ਦਰਜ ਕਰਨਗੇ | ਇਹ ਪ੍ਰਗਟਾਵਾ ਸ: ਪ੍ਰਤਾਪ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹਲਕਾ ਤਰਨ ਤਰਨ ਵਿਖੇ ਲਗਾਤਾਰ ਕਾਂਗਰਸੀ ਉਮੀਦਵਾਰ ਦੇ ਹੱਕ ਵਿਚ ਚੋਣ ਪ੍ਰਚਾਰ ਕਰ ਰਹੇ ਧਾਰੀਵਾਲ ਵਾਰਡ ਨੰਬਰ 4 ਦੇ ਕੌਂਸਲਰ ਰਜਿੰਦਰ ਕੁਮਾਰ ਲਵਲੀ ਨੇ ਕੀਤਾ | ਉਨ੍ਹਾਂ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੀਆਂ ਝੂਠ ਮਾਰਨ ਦੀਆਂ ਨੀਤੀਆਂ ਤੋਂ ਸਬਕ ਲੈ ਚੁੱਕੇ ਹਨ ਅਤੇ ਅਗਾਂਹ ਇਸ ਪਾਰਟੀ ਨੂੰ ਮੂੰਹ ਨਹੀਂ ਲਾਉਣਗੇ, ਸਗੋਂ ਲੰਬੇ ਸਮੇਂ ਤੋਂ ਹਰ ਦੁੱਖ-ਸੁੱਖ ਦੀ ਭਾਈਵਾਲ ਕਾਂਗਰਸ ਪਾਰਟੀ ਨੂੰ ਆਪਣੀ ਕੀਮਤੀ ਵੋਟ ਦੇ ਕੇ ਹਲਕਾ ਤਰਨ ਤਰਨ ਦੇ ਲੋਕ ਉਮੀਦਵਾਰ ਕਰਨਬੀਰ ਸਿੰਘ ਬੁਰਜ ਨੂੰ ਕਾਮਯਾਬ ਕਰਨਗੇ, ਜਿਸ ਨਾਲ ਆਉਣ ਵਾਲੇ ਸਮੇਂ ਵਿਚ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਹਰ ਪੱਖ ਤੋਂ ਕਾਇਆ-ਕਲਪ ਹੋਵੇਗੀ |
ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਸੰਬੰਧੀ ਰੈਲੀ ਅਗਲੀ ਖ਼ਬਰ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤਰਨ ਤਾਰਨ ਵਿਖੇ ਚੋਣ ਪ੍ਰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।