23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਗੋਲਡਨ ਪਬਲਿਕ ਸਕੂਲ ਦੇਹੜ 'ਚ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਅਜੀਤ ਡੈਸਕ 05-11-2025
ਕੋਟਲੀ ਸੂਰਤ ਮੱਲ੍ਹੀ, 4 ਨਵੰਬਰ (ਕੁਲਦੀਪ ਸਿੰਘ ਨਾਗਰਾ)-ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਗੋਲਡਨ ਪਬਲਿਕ ਸਕੂਲ ਦੇਹੜ 'ਚ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਸਬੰਧੀ ਪਿ੍ੰਸੀਪਲ ਸੰਨੀ ਬਡਿਆਲ ਨੇ ਦੱਸਿਆ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਉਚੇਚੇ ਤੌਰ 'ਤੇ ਸਿੱਖ ਮਿਸ਼ਨਰੀ ਕਾਲਜ ਤੋਂ ਸ: ਪ੍ਰਵੀਨ ਸਿੰਘ ਨੇ ਸ਼ਿਰਕਤ ਕੀਤੀ ਤੇ ਬੱਚਿਆਂ ਨੂੰ ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਤੀ | ਸਮਾਗਮ 'ਚ ਸਕੂਲ ਦੇ ਐਮ.ਡੀ. ਕੰਵਲਜੀਤ ਕੌਰ, ਪਿ੍ੰਸੀਪਲ ਸੰਨੀ ਬਡਿਆਲ, ਰਜਵਿੰਦਰ ਕੌਰ, ਸੰਦੀਪ ਕੌਰ, ਅਮਨਦੀਪ ਕੌਰ, ਭੁਪਿੰਦਰ ਕੌਰ, ਜੋਤੀ, ਗੁਰਪ੍ਰੀਤ ਕੌਰ, ਰੀਤਿਕਾ, ਅਨਮੋਲਪ੍ਰੀਤ ਕੌਰ, ਮਮਤਾ, ਅੰਜਲੀ, ਕਿਰਨਦੀਪ ਕੌਰ ਸਮੇਤ ਸਕੂਲ ਸਟਾਫ਼ ਤੇ ਬੱਚੇ ਹਾਜ਼ਰ ਸਨ |
ਪਿਛਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਹਾਈ ਸਕੂਲ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਗਲੀ ਖ਼ਬਰ ਰਿਆੜਕੀ ਕਾਲਜ ਤੁਗਲਵਾਲਾ ਵਿਖੇ ਗਿਆਨੀ ਮੇਵਾ ਸਿੰਘ ਗੁਰਮਤਿ ਕੈਂਪ ਸਫਲਤਾ ਪੂਰਵਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।