23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਗੁੱਡਵਿਲ ਸਕੂਲ 'ਚ ਪ੍ਰਕਾਸ਼ ਪੁਰਬ ਮੌਕੇ 'ਸਾਖੀਆਂ ਰਾਹੀਂ ਸਿੱਖਿਆ' ਸਮਾਗਮ ਕਰਵਾਇਆ

ਅਜੀਤ ਡੈਸਕ 05-11-2025
ਬਟਾਲਾ, 4 ਨਵੰਬਰ (ਸਤਿੰਦਰ ਸਿੰਘ)-ਗੁੱਡਵਿਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ (ਸੀ.ਬੀ.ਐਸ.ਈ.) ਦੀ ਡਾ. ਰਬਿੰਦਰ ਨਾਥ ਟੈਗੋਰ ਸਾਹਿਤਕ ਕਲੱਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਨਾਨਕ ਬਾਣੀ ਸਾਖੀਆਂ ਰਾਹੀਂ ਸਿੱਖਿਆ' ਸਮਾਗਮ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਵਿਚ ਕਲੱਬ ਦੇ ਸੀਨੀਅਰ ਅਧਿਆਪਕ ਸ੍ਰੀ ਹਰਪ੍ਰੀਤ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਿਰਤਾਂਤ ਨੂੰ ਵਿਦਿਆਰਥੀਆਂ ਨਾਲ ਸਾਂਝਾ ਕੀਤਾ | ਪਿ੍ੰਸੀਪਲ ਅਮਨਦੀਪ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਨੂੰ ਪੇਸ਼ ਕਰਨ ਦਾ ਮੁੱਖ ਉਦੇਸ਼ ਹੈ ਕਿ 'ਗੁਰੂ ਨਾਨਕ ਦੇਵ ਜੀ ਵਲੋਂ ਕੀਤੀਆਂ ਚਾਰ ਉਦਾਸੀਆਂ ਸਾਡੇ ਜੀਵਨ ਨੂੰ ਸੇਧ ਦਿੰਦੀਆਂ ਹਨ' | ਇਸ ਸਮਾਗਮ ਦੌਰਾਨ ਗੁਰੂ ਨਾਨਕ ਦੇਵ ਜੀ ਦੀ ਬਾਣੀਆਂ ਅਤੇ ਸਿੱਖਿਆਵਾਂ ਨੂੰ ਸਮਰਪਿਤ ਸਾਖੀ ਮੁਕਾਬਲੇ ਕਰਵਾਏ ਗਏ, ਜਿਸ ਵਿਚ ਅਰਸ਼ਪ੍ਰੀਤ ਕੌਰ ਸਤਵੀਂ ਏ ਨੇ ਮੱਕੇ ਮਦੀਨੇ ਦੀ ਸਾਖੀ, ਦੀਪਾਵਲੀਦੀਪ ਕੌਰ ਨੇ ਸੱਜਣ ਠੱਗ ਦੀ ਸਾਖੀ, ਪ੍ਰਭਦੀਪ ਕੌਰ ਅੱਠਵੀਂ ਜਮਾਤ ਨੇ ਸੱਚ ਤੇ ਝੂਠ ਦੀ ਸਾਖੀ ਤੇ ਸਰਬਸੁਖਦੀਪ ਕੌਰ ਨੇ ਗੰਗਾ ਵਲੋਂ ਪਾਣੀ ਸੁੱਟਣ ਦੇ ਵਾਰਤਾਲਾਪ ਤੇ ਸਾਖੀ ਪੇਸ਼ ਕੀਤੀ | ਚੇਅਰਮੈਨ ਸ: ਗੁਰਦਿਆਲ ਸਿੰਘ ਨੇ ਗੁਰਪੁਰਬ ਦੀ ਵਧਾਈ ਦਿੰਦਿਆਂ ਸੰਦੇਸ਼ ਦਿੱਤਾ ਕਿ ਸਾਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਨਿੱਜੀ ਜੀਵਨ ਵਿਚ ਅਪਨਾਉਣਾ ਚਾਹੀਦਾ ਹੈ | ਡਾਇ.ਪਿ੍ੰਸੀਪਲ ਜਸਬਿੰਦਰ ਕੌਰ ਨੇ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਕਿਰਤ ਕਰੋ, ਵੰਡ ਛਕੋ ਤੇ ਨਾਮ ਜਪੋ ਦੇ ਸਿਧਾਂਤਾਂ ਨੂੰ ਜੀਵਨ ਵਿਚ ਅਪਨਾਉਣ ਨੂੰ ਕਿਹਾ ਅਤੇ ਕਲੱਬ ਦੇ ਮੈਂਬਰਾਂ ਦੇ ਇਸ ਉਪਰਾਲੇ ਦੀ ਸ਼ਾਲਾਘਾ ਕੀਤੀ | ਪ੍ਰੋਗਰਾਮ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦਿੱਤੇ ਗਏ | ਇਸ ਮੌਕੇ ਸਮੂਹ ਵਿਦਿਆਰਥੀ ਤੇ ਸਟਾਫ਼ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਆਰ.ਡੀ. ਖੋਸਲਾ ਸਕੂਲ 'ਚ ਪ੍ਰਕਾਸ਼ ਪੁਰਬ ਬੜੀ ਧੂਮ-ਧਾਮ ਨਾਲ ਮਨਾਇਆ ਅਗਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਹਾਈ ਸਕੂਲ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।