23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਵਿਧਾਇਕ ਕਲਸੀ ਨੇ ਸੜਕ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ

ਅਜੀਤ ਡੈਸਕ 05-11-2025
ਵਡਾਲਾ ਗ੍ਰੰਥੀਆਂ, 4 ਨਵੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਬਟਾਲਾ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਂਦੇ ਹੋਏ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਬਟਾਲਾ-ਕਾਹਨੂੰਵਾਨ ਰੋਡ ਤੋਂ ਪਿੰਡ ਬਹਿਲੂਵਾਲ ਤੱਕ ਸੰਪਰਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਵਿਧਾਇਕ ਕਲਸੀ ਦਾ ਗ੍ਰਾਮ ਪੰਚਾਇਤ ਮੈਂਬਰਾਂ, ਸਰਪੰਚ ਜੋਗਾ ਸਿੰਘ ਅਤੇ ਪਿੰਡ ਵਾਸੀਆਂ ਵਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ | ਪਿੰਡ ਵਾਸੀਆਂ ਨੇ ਉਨ੍ਹਾਂ ਦਾ ਫੁੱਲਾਂ ਦੇ ਗੁਲਦਸਤਿਆਂ ਨਾਲ ਸਨਮਾਨ ਕਰਦਿਆਂ ਧੰਨਵਾਦ ਕੀਤਾ ਕਿ ਲੰਬੇ ਸਮੇਂ ਤੋਂ ਲਟਕ ਰਹੇ ਇਸ ਵਿਕਾਸ ਕਾਰਜ ਦੀ ਸ਼ੁਰੂਆਤ ਹੁਣ ਸੰਭਵ ਹੋਈ ਹੈ | ਵਿਧਾਇਕ ਕਲਸੀ ਨੇ ਦੱਸਿਆ ਕਿ ਹਲਕੇ ਦੇ ਹਰ ਪਿੰਡ ਵਿਚ ਬਿਨਾਂ ਕਿਸੇ ਪੱਖਪਾਤ ਦੇ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਤਾਂ ਜੋ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਸਿੱਧਾ ਲੋਕਾਂ ਤੱਕ ਪਹੁੰਚ ਸਕੇ | ਵਿਧਾਇਕ ਕਲਸੀ ਨੇ ਜ਼ੋਰ ਦਿੱਤਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਨਵੀਆਂ ਚੁਣੀਆਂ ਪੰਚਾਇਤਾਂ ਨਾਲ ਮਿਲ ਕੇ ਪਿੰਡਾਂ ਦੀਆਂ ਸਮੱਸਿਆਵਾਂ ਦਾ ਹੱਲ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ ਤਾਂ ਜੋ ਹਰ ਪਿੰਡ ਮਾਡਲ ਵਿਕਾਸ ਦੀ ਮਿਸਾਲ ਬਣ ਸਕੇ |
ਪਿਛਲੀ ਖ਼ਬਰ ਜੀਆ ਲਾਲ ਮਿੱਤਲ ਸਕੂਲ ਵਿਖੇ ਸ੍ਰੀ ਗੁਰੁ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਐੱਸ.ਐੱਸ. ਬਾਜਵਾ ਸਕੂਲ ਕਾਦੀਆਂ ਵਿਚ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।