23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਐਡਵੋਕੇਟ ਧਾਮੀ ਸ਼ੋ੍ਰਮਣੀ ਕਮੇਟੀ ਦੇ 5ਵੀਂ ਵਾਰ ਪ੍ਰਧਾਨ ਚੁਣੇ ਜਾਣ 'ਤੇ ਲੋਕਾਂ 'ਚ ਖੁਸ਼ੀ-ਲਾਲੀਆ

ਅਜੀਤ ਡੈਸਕ 05-11-2025
ਗੁਰਦਾਸਪੁਰ, 4 ਨਵੰਬਰ (ਅਸ਼ੋਕ ਸ਼ਰਮਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ 5ਵੀਂ ਵਾਰ ਪ੍ਰਧਾਨ ਚੁਣੇ ਜਾਣ 'ਤੇ ਸਪਸ਼ਟ ਹੁੰਦਾ ਹੈ ਕਿ ਉਹ ਬਹੁਤ ਹੀ ਸੂਝਵਾਨ ਹੋਣ ਦੇ ਨਾਲ ਨਾਲ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਉਨ੍ਹਾਂ ਨੇ ਹੋਰ ਕਈ ਅਹਿਮ ਮੁੱਦਿਆਂ ਨੰੂ ਗੰਭੀਰਤਾ ਨਾਲ ਲਿਆ ਹੈ | ਇਸ ਸਬੰਧੀ ਸੀਨੀਅਰ ਅਕਾਲੀ ਆਗੂ ਸਰਬਜੀਤ ਸਿੰਘ ਲਾਲੀਆ ਨੇ ਵਧਾਈ ਦਿੰਦੇ ਹੋਏ ਕਿਹਾ ਕਿ ਐਡਵੋਕੇਟ ਧਾਮੀ ਨੇ ਇੰਨਾ ਲੰਮਾ ਸਮਾਂ ਬਹੁਤ ਹੀ ਇਮਾਨਦਾਰੀ ਅਤੇ ਪਾਰਦਰਸ਼ੀ ਢੰਗ ਨਾਲ ਹਰੇਕ ਧਾਰਮਿਕ ਕੰਮਾਂ ਨੰੂ ਪੂਰਾ ਕੀਤਾ ਹੈ | ਜਿਸ ਕਰਕੇ ਉਨ੍ਹਾਂ ਨੰੂ ਪੰਜਵੀਂ ਵਾਰ ਸ਼ੋ੍ਰਮਣੀ ਕਮੇਟੀ ਵਲੋਂ ਇਹ ਮਾਣ ਬਖ਼ਸ਼ਿਆ ਗਿਆ ਹੈ ਜੋ ਕਿ ਸ਼ਲਾਘਾਯੋਗ ਕਦਮ ਹੈ | ਉਨ੍ਹਾਂ ਹਮੇਸ਼ਾ ਪੱਖਪਾਤ ਤੋਂ ਉਪਰ ਉਠ ਕੇ ਧਾਰਮਿਕ ਸੰਸਥਾਵਾਂ ਦੀ ਹਰ ਕਾਰਜ ਵਿਚ ਮਦਦ ਕਰਕੇ ਲੋਕਾਂ ਵਿਚ ਅਹਿਮ ਛਾਪ ਛੱਡੀ ਹੈ ਅਤੇ ਇਸ ਨਾਲ ਸ਼ੋ੍ਰਮਣੀ ਕਮੇਟੀ ਨੰੂ ਹੋਰ ਬੱਲ ਮਿਲੇਗਾ ਅਤੇ ਇਸ ਨਾਲ ਨਿਰੋਏ ਸਮਾਜ ਦੀ ਸਿਰਜਨਾ ਵੀ ਹੋਵੇਗੀ |
ਪਿਛਲੀ ਖ਼ਬਰ ਲਿਟਲ ਫਲਾਵਰ ਕਾਨਵੈਂਟ ਸਕੂਲ ਦੀ ਨਵਰੂਪ ਕੌਰ ਨੇ ਜਿੱਤਿਆ ਗੋਲਡ ਮੈਡਲ-ਨੈਸ਼ਨਲ ਲਈ ਹੋਈ ਚੋਣ ਅਗਲੀ ਖ਼ਬਰ ਜੀਆ ਲਾਲ ਮਿੱਤਲ ਸਕੂਲ ਵਿਖੇ ਸ੍ਰੀ ਗੁਰੁ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।