23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਲਿਟਲ ਫਲਾਵਰ ਕਾਨਵੈਂਟ ਸਕੂਲ ਦੀ ਨਵਰੂਪ ਕੌਰ ਨੇ ਜਿੱਤਿਆ ਗੋਲਡ ਮੈਡਲ-ਨੈਸ਼ਨਲ ਲਈ ਹੋਈ ਚੋਣ

ਅਜੀਤ ਡੈਸਕ 05-11-2025
ਗੁਰਦਾਸਪੁਰ, 4 ਨਵੰਬਰ (ਚੱਕਰਾਜਾ)-ਲਿਟਲ ਫਲਾਵਰ ਕਾਨਵੈਂਟ ਸਕੂਲ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਨਵਰੂਪ ਕੌਰ ਨੇ 69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਜਿਮਨਾਸਟਿਕ ਅੰਡਰ-19 ਮੁਕਾਬਲੇ ਵਿਚੋਂ ਗੋਲਡ ਮੈਡਲ ਜਿੱਤ ਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਜਦੋਂ ਕਿ ਵਿਦਿਆਰਥਣ ਦੀ ਚੋਣ ਨੈਸ਼ਨਲ ਪੱਧਰੀ ਖੇਡਾਂ ਲਈ ਵੀ ਹੋਈ ਹੈ | ਇਸ ਤੋਂ ਪਹਿਲਾਂ ਵੀ ਨਵਰੂਪ ਕੌਰ ਜਿਮਨਾਸਟਿਕ ਤੋਂ ਇਲਾਵਾ ਹੁਣ ਤੱਕ ਲੌਂਗ ਜੰਪ, ਯੋਗਾ, ਰਿਲੇਅ ਦੌੜ, ਖੋ-ਖੋ ਆਦਿ ਮੁਕਾਬਲੇ ਵਿਚ 50 ਦੇ ਕਰੀਬ ਮੈਡਲ ਜਿੱਤ ਕੇ ਨਾਮਣਾ ਖੱਟ ਚੁੱਕੀ ਹੈ | ਜਿਮਨਾਸਟਿਕ 'ਚ ਉਹ ਸੂਬਾ ਪੱਧਰ ਤੋਂ ਇਲਾਵਾ ਨੈਸ਼ਨਲ ਪੱਧਰ 'ਤੇ ਵੀ ਹਿੱਸਾ ਲੈ ਚੁੱਕੀ ਹੈ | ਇਸ ਮੌਕੇ ਗੱਲਬਾਤ ਕਰਦਿਆਂ ਵਿਦਿਆਰਥਣ ਨਵਰੂਪ ਕੌਰ ਨੇ ਕਿਹਾ ਕਿ ਇਸ ਸਫਲਤਾ ਪਿੱਛੇ ਕੋਚ ਰੂਪਾਲੀ ਅਤੇ ਕੋਮਲ ਦੀ ਅਹਿਮ ਭੂਮਿਕਾ ਹੈ ਅਤੇ ਉਹ ਅੱਗੇ ਵੀ ਇਸੇ ਤਰ੍ਹਾਂ ਮਿਹਨਤ ਨਾਲ ਖੇਡਦੀ ਰਹੇਗੀ |
ਪਿਛਲੀ ਖ਼ਬਰ ਗੁਰਦਾਸਪੁਰ ਦੇ ਤਿੱਬੜੀ ਚੌਕ 'ਚ ਸਪੀਡ ਬਰੇਕਰ ਦੇ ਰਹੇ ਨੇ ਹਾਦਸਿਆਂ ਨੂੰ ਸੱਦਾ ਅਗਲੀ ਖ਼ਬਰ ਐਡਵੋਕੇਟ ਧਾਮੀ ਸ਼ੋ੍ਰਮਣੀ ਕਮੇਟੀ ਦੇ 5ਵੀਂ ਵਾਰ ਪ੍ਰਧਾਨ ਚੁਣੇ ਜਾਣ 'ਤੇ ਲੋਕਾਂ 'ਚ ਖੁਸ਼ੀ-ਲਾਲੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।