23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਮਾਤਾ ਗੁਜਰੀ ਪਬਲਿਕ ਸਕੂਲ ਅਮੀਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 05-11-2025
ਜੌੜਾ ਛੱਤਰਾਂ, 4 ਨਵੰਬਰ (ਪਰਮਜੀਤ ਸਿੰਘ ਘੁੰਮਣ)-ਮਾਤਾ ਗੁਜਰੀ ਪਬਲਿਕ ਸਕੂਲ ਅਮੀਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਵੱਖ ਵੱਖ ਕਲਾਸਾਂ ਦੇ ਵਿਦਿਆਰਥੀਆਂ ਜਿਨ੍ਹਾਂ ਵਿਚ ਮਨਰੀਤ ਕੌਰ, ਪਰਮੀਤ ਕੌਰ, ਹਰਗੁਨਪ੍ਰੀਤ ਕੌਰ, ਤਨੀਸ਼ਾ ਅਤੇ ਤਬਲਾਵਾਦਕ ਹਰਮਨਦੀਪ ਸਿੰਘ ਤੇ ਅਨਮੋਲਦੀਪ ਸਿੰਘ ਵਲੋਂ ਸ਼ਬਦ ਕੀਰਤਨ ਰਾਹੀਂ ਸਾਰਿਆਂ ਨੰੂ ਗੁਰਬਾਣੀ ਨਾਲ ਜੋੜਿਆ ਗਿਆ | ਇਸ ਮੌਕੇ ਸਕੂਲ ਦੇ ਧਾਰਮਿਕ ਸਿੱਖਿਆ ਦੇ ਅਧਿਆਪਕ ਸੁਖਵਿੰਦਰ ਸਿੰਘ ਤੇ ਗੁਰਜੀਤ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਸਬੰਧੀ ਚਾਨਣਾ ਪਾਇਆ ਅਤੇ ਉਨ੍ਹਾਂ ਦੇ ਉਪਦੇਸ਼ਾਂ ਨਾਮ ਜਪਣ, ਕਿਰਤ ਕਰਨ ਤੇ ਵੰਡ ਕੇ ਛਕਣ ਬਾਰੇ ਵਿਦਿਆਰਥੀਆਂ ਨੰੂ ਦੱਸਿਆ | ਕੀਰਤਨ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਇਸ ਮੌਕੇ ਹਰਪ੍ਰੀਤ ਕੌਰ ਤੇ ਡਾਇਰੈਕਟਰ ਕੁਲਜੀਤ ਸਿੰਘ ਨੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦੇ ਹੋਏ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਦੇ ਉਪ ਪਿ੍ੰਸੀਪਲ ਰਾਜਬੀਰ ਕੌਰ, ਜਗਜੀਤ ਕੌਰ, ਅਨੁਰਾਧਾ, ਨਾਨਕੀ, ਸ਼ਰਨਜੀਤ ਕੌਰ ਤੇ ਹੋਰ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਸੋਸ਼ਲ ਮੀਡੀਆ 'ਤੇ ਵਾਇਰਲ ਵੀਡੀਓ ਵਾਲੇ ਬਜ਼ੁਰਗ ਦੇ ਘਰ ਬਾਬੋਵਾਲ ਪਹੁੰਚੇ ਏ.ਡੀ.ਸੀ-ਜਾਣਿਆ ਹਾਲ ਅਗਲੀ ਖ਼ਬਰ ਗੁਰਦਾਸਪੁਰ ਦੇ ਤਿੱਬੜੀ ਚੌਕ 'ਚ ਸਪੀਡ ਬਰੇਕਰ ਦੇ ਰਹੇ ਨੇ ਹਾਦਸਿਆਂ ਨੂੰ ਸੱਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।