24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਜੀ.ਐਸ. ਇੰਟਰਨੈਸ਼ਨਲ ਪਬਲਿਕ ਸਕੂਲ ਭਗਵਾਨਪੁਰ 'ਚ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 05-11-2025
ਕੋਟਲੀ ਸੂਰਤ ਮੱਲ੍ਹੀ, 4 ਨਵੰਬਰ (ਕੁਲਦੀਪ ਸਿੰਘ ਨਾਗਰਾ)-ਜੀ.ਐਸ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਭਗਵਾਨਪੁਰ ਵਿਚ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਸਬੰਧੀ ਪਿ੍ੰਸੀਪਲ ਸ੍ਰੀਮਤੀ ਸੋਨੀਆ ਮਹਾਜਨ ਨੇ ਦੱਸਿਆ ਕਿ ਸਮਾਗਮ ਦੀ ਸ਼ੁਰੂਆਤ ਜਪੁਜੀ ਸਾਹਿਬ ਦੇ ਪਾਠ ਨਾਲ ਹੋਈ, ਜਿਸ ਨਾਲ ਪੂਰੇ ਸਕੂਲ ਦਾ ਮਾਹੌਲ ਗੁਰਬਾਣੀ ਦੀਆਂ ਧੁਨਾਂ ਨਾਲ ਗੂੰਜ ਉੱਠਿਆ | ਸਵੇਰ ਨੂੰ ਵਿਦਿਆਰਥੀਆਂ ਨੇ ਪ੍ਰਭਾਤ ਫੇਰੀ ਕੱਢੀ ਅਤੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੇ ਹੋਏ ਗੁਰੂ ਸਾਹਿਬ ਦੇ ਉਪਦੇਸ਼ਾਂ ਦਾ ਪ੍ਰਚਾਰ ਕੀਤਾ | ਵਿਦਿਆਰਥੀਆਂ ਵਲੋਂ ਧਾਰਮਿਕ ਗੀਤ, ਕੁਵਿੱਜ ਮੁਕਾਬਲੇ ਤੇ ਸੁੰਦਰ ਕੋਰੀਓਗ੍ਰਾਫੀ ਪੇਸ਼ ਕੀਤੀ ਗਈ | ਉਪਰੰਤ ਅਧਿਆਪਕ ਨਰਪਜੀਤ ਕੌਰ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ 'ਤੇ ਚਾਨਣਾ ਪਾਉਂਦੇ ਹੋਏ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਉਪਦੇਸ਼ਾਂ ਨੂੰ ਬੱਚਿਆਂ ਲਈ ਜੀਵਨ ਮਾਰਗ ਦੱਸਿਆ | ਇਸ ਮੌਕੇ ਸੰਸਥਾ ਦੇ ਐਮ.ਡੀ. ਹਰਦਿਆਲ ਸਿੰਘ, ਡਾਇਰੈਕਟਰ ਅਯੋਧ ਸਿੰਘ ਅਤੇ ਚੇਅਰਪਰਸਨ ਬਲਜਿੰਦਰ ਕੌਰ ਵੀ ਹਾਜ਼ਰ ਸਨ, ਜਿਨ੍ਹਾਂ ਬੱਚਿਆਂ ਵਲੋਂ ਪੇਸ਼ ਕੀਤੇ ਗਏ ਪ੍ਰੋਗਰਾਮ ਦੀ ਸ਼ਾਲਾਘਾ ਕੀਤੀ | ਡਾਇਰੈਕਟਰ ਅਯੋਧ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਸਾਨੂੰ ਸਦਾ ਸੱਚਾਈ ਦੇ ਰਾਹ 'ਤੇ ਤੁਰਨ ਅਤੇ ਮਨੁੱਖਤਾ ਦੀ ਸੇਵਾ ਕਰਨ ਦੀ ਪ੍ਰੇਰਣਾ ਦਿੰਦੇ ਹਨ | ਸਮਾਗਮ ਦੇ ਅੰਤ ਵਿਚ ਪਿ੍ੰਸੀਪਲ ਸ੍ਰੀਮਤੀ ਸੋਨੀਆ ਮਹਾਜਨ ਨੇ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ 'ਤੇ ਗੁਰੂ ਸਾਹਿਬ ਜੀ ਦੇ ਆਦਰਸ਼ਾਂ ਨੂੰ ਆਪਣੀ ਰੋਜਮਰ੍ਹਾ ਜ਼ਿੰਦਗੀ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ | ਸਮਾਗਮ ਦੇ ਅੰਤ 'ਚ ਸਰਬੱਤ ਦੇ ਭਲੇ ਲਈ ਅਰਦਾਸ ਕਰ ਕੇ ਪ੍ਰਸ਼ਾਦ ਵਰਤਾਇਆ ਗਿਆ |
ਪਿਛਲੀ ਖ਼ਬਰ ਸੇਂਟ ਜੋਸਫ ਕਾਨਵੈਂਟ ਸਕੂਲ ਨਿਕੋਸਰਾਂ ਦਾ ਸਾਲਾਨਾ ਯਾਦਗਾਰੀ ਸਮਾਰੋਹ ਸੰਪੂਰਨ ਅਗਲੀ ਖ਼ਬਰ ਸ੍ਰੀ ਸਨਾਤਨ ਚੇਤਨਾ ਮੰਚ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।