27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

69ਵੀਂ ਪੰਜਾਬ ਸਕੂਲ ਇੰਟਰ ਜ਼ਿਲ੍ਹਾ ਐਥਲੇਟਿਕਸ ਚੈਂਪੀਅਨਸ਼ਿਪ 'ਚ ਲਾਰੈਂਸ ਇੰਟਰਨੈਸ਼ਨਲ ਸਕੂਲ ਡੱਲਾ ਦਾ ਬਾ-ਕਮਾਲ ਪ੍ਰਦਰਸ਼ਨ

ਅਜੀਤ ਡੈਸਕ 05-11-2025
ਵਡਾਲਾ ਗ੍ਰੰਥੀਆਂ, 4 ਨਵੰਬਰ (ਗੁਰਪ੍ਰਤਾਪ ਸਿੰਘ ਕਾਹਲਾੋ)-69ਵੀਂ ਪੰਜਾਬ ਸਕੂਲ ਇੰਟਰ ਜ਼ਿਲ੍ਹਾ ਐਥਲੇਟਿਕਸ ਚੈਂਪੀਅਨਸ਼ਿਪ 2025 ਵਿਚ ਲਾਰੈਂਸ ਇੰਟਰਨੈਸ਼ਨਲ ਸਕੂਲ ਡੱਲਾ ਮੋੜ ਦਾ ਬਾ-ਕਮਾਲ ਪ੍ਰਦਰਸ਼ਨ ਰਿਹਾ ਹੈ | ਸਕੂਲ ਦੇ ਵਿਦਿਆਰਥੀ ਤਨੁਸ਼ ਕੁਮਾਰ ਨੇ ਅੰਡਰ-14 ਵਰਗ ਵਿਚ 4 ਗੁਣਾ 100 ਮੀਟਰ ਰਿਲੇਅ ਰੇਸ ਵਿਚ ਗੁਰਦਾਸਪੁਰ ਜ਼ਿਲ੍ਹਾ ਟੀਮ ਦੀ ਪ੍ਰਤੀਨਿਧਤਾ ਕਰਦੇ ਹੋਏ 51.91 ਸੈਕਿੰਡ ਦਾ ਸ਼ਾਨਦਾਰ ਸਮਾਂ ਦਰਜ ਕਰਦਿਆਂ ਸੋਨੇ ਦਾ ਤਗਮਾ ਹਾਸਲ ਕੀਤਾ | ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਆਪਣੇ ਨਾਂਅ ਕੀਤਾ, ਜਿਸ ਦਾ ਸਕੂਲ ਪਹੁੰਚਣ 'ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਸਕੂਲ ਦੇ ਚੇਅਰਮੈਨ ਸ: ਸੁਖਜਿੰਦਰ ਸਿੰਘ ਮੱਲਿਆਂਵਾਲ ਨੇ ਤਨੁਸ਼ ਕੁਮਾਰ ਦੀ ਇਸ ਪ੍ਰਾਪਤੀ 'ਤੇ ਵਧਾਈ ਦਿੰਦਿਆਂ ਕਿਹਾ ਕਿ ਉਹ ਭਵਿੱਖ ਵਿਚ ਵੀ ਇਸੇ ਤਰ੍ਹਾਂ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕਰੇ | ਪਿ੍ੰਸੀਪਲ ਡਾ. ਰਮਨ ਕੁਮਾਰ ਨੇ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਬੱਚਿਆਂ ਦਾ ਸਰੀਰਕ ਵਿਕਾਸ ਵੀ ਅਹਿਮ ਹੈ ਤੇ ਖੇਡਾਂ ਨਾਲ ਬੱਚਿਆਂ ਵਿਚ ਆਤਮਵਿਸ਼ਵਾਸ ਵਧਦਾ ਹੈ | ਉਨ੍ਹਾਂ ਦੱਸਿਆ ਕਿ ਕੋਚ ਭਗਵੰਤ ਸਿੰਘ ਤੇ ਡੀ.ਪੀ. ਮਨਪ੍ਰੀਤ ਕੌਰ ਦੀ ਸਖ਼ਤ ਮਿਹਨਤ ਤੇ ਨਿਗਰਾਨੀ ਹੇਠ ਤਨੁਸ਼ ਨੇ ਇਹ ਸਫ਼ਲਤਾ ਪ੍ਰਾਪਤ ਕੀਤੀ |
ਪਿਛਲੀ ਖ਼ਬਰ ਜੀ.ਟੀ.ਬੀ.ਆਈ. ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਮੁਕੇਰੀਆਂ ਸੜਕ 'ਤੇ ਸੇਮ ਨਾਲੇ ਦੀ ਰੇਲਿੰਗ ਟੁੱਟਣ ਕਾਰਨ ਹਾਦਸਿਆਂ ਦਾ ਡਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।