27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ

ਅਜੀਤ ਡੈਸਕ 05-11-2025
ਬਟਾਲਾ 4 ਨਵੰਬਰ (ਸਤਿੰਦਰ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੀ ਨਾਮੀ ਸਿੱਖਿਆ ਸੰਸਥਾ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ | ਸਕੂਲ ਵਿਚ ਵਿਦਿਆਰਥੀਆਂ ਅਤੇ ਸਮੁੱਚੇ ਸਟਾਫ਼ ਵਲੋਂ ਚੇਅਰਮੈਨ ਅਮਰਿੰਦਰ ਸਿੰਘ ਅੰਮੂ ਚੀਮਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ | ਉਪਰੰਤ ਰਾਗੀ ਸਿੰਘਾਂ ਤੇ ਵਿਦਿਆਰਥੀਆਂ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ | ਚੇਅਰਮੈਨ ਅਮਰਿੰਦਰ ਸਿੰਘ ਚੀਮਾ ਨੇ ਵਿਦਿਆਰਥੀਆਂ ਤੇ ਸਟਾਫ਼ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਰਸਾਏ ਮਾਰਗ 'ਤੇ ਚੱਲਣ ਦੀ ਪ੍ਰੇਰਿਤ ਕੀਤਾ | ਪਿ੍ੰਸੀਪਲ ਡਾ. ਮਨਦੀਪ ਕੌਰ ਅਤੇ ਉਪ ਪਿ੍ੰਸੀਪਲ ਸ਼੍ਰੀਮਤੀ ਆਰਤੀ ਨੰਦਾ ਨੇ ਕਿਹਾ ਕਿ ਸਕੂਲ ਵਿਚ ਵਿਦਿਆਰਥੀਆਂ ਨੂੰ ਸਮੇਂ-ਸਮੇਂ 'ਤੇ ਜਿੱਥੇ ਪੜ੍ਹਾਈ ਅਤੇ ਖੇਡਾਂ ਨਾਲ ਜੋੜਿਆ ਜਾਂਦਾ ਹੈ, ਉੱਥੇ ਨਾਲ ਹੀ ਧਾਰਮਿਕ ਬਿਰਤੀ ਨਾਲ ਜੋੜਨ ਲਈ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ ਸਕੂਲ ਵਿਚ ਕਰਵਾਏ ਜਾਂਦੇ ਹਨ, ਜਿਸ ਕਰ ਕੇ ਬੱਚਿਆਂ ਨੂੰ ਆਪਣੇ ਧਰਮ ਦੇ ਨਾਲ-ਨਾਲ ਦੂਸਰੇ ਧਰਮਾਂ ਦਾ ਗਿਆਨ ਮੁਹੱਈਆ ਕਰਵਾਇਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਅਤੇ ਚੀਮਾ ਕਾਲਜ ਵਿਚ ਗੁਰੂ ਸਾਹਿਬ ਜੀ ਨਾਲ ਸੰਬੰਧਿਤ ਸਾਰੇ ਦਿਹਾੜੇ ਬਹੁਤ ਹੀ ਸ਼ਰਧਾ ਤੇ ਭਾਵਨਾ ਨਾਲ ਮਨਾਏ ਜਾਂਦੇ ਹਨ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਵੀ ਬਹੁਤ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਵਿਦਿਆਰਥੀਆਂ ਲਈ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਤੇ ਸਾਰੇ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਇਸ ਸਮਾਗਮ ਵਿਚ ਸੇਵਾਵਾਂ ਨਿਭਾਈਆਂ |
ਪਿਛਲੀ ਖ਼ਬਰ ਲਖਵਿੰਦਰ ਸਿੰਘ ਮਰੜ ਕੁਲ ਹਿੰਦ ਕਿਸਾਨ ਸਭਾ ਦੇ ਬਣੇ ਪ੍ਰਧਾਨ-ਧੀਰ ਸਿੰਘ ਸਿੱਧੂ ਬਣੇ ਜਨਰਲ ਸਕੱਤਰ ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਬਾਂਹ ਫੜਨ ਵਾਸਤੇ ਗੁਰਪ੍ਰੀਤ ਘੁੱਗੀ ਡੇਰਾ ਬਾਬਾ ਨਾਨਕ ਪੁੱਜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।