ਬਟਾਲਾ, 6 ਨਵੰਬਰ (ਸਤਿੰਦਰ ਸਿੰਘ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ, ਭਾਈ ਦਿਆਲਾ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਹੋ ਕੇ ਦੇਸ਼ ਦੇ ਵੱਖ-ਵੱਖ ਰਾਜਾਂ ਦੀ ਯਾਤਰਾ ਕਰਦਿਆਂ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ 10 ਨਵੰਬਰ ਨੂੰ ਬਟਾਲਾ ਸ਼ਹਿਰ ਵਿਖੇ ਪਹੁੰਚਣ 'ਤੇ ਸਵਾਗਤ ਕਰਨ ਸੰਬੰਧੀ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਗੁਰਨਾਮ ਸਿੰਘ ਜੱਸਲ ਦੀ ਅਗਵਾਈ ਹੇਠ ਸ਼ਹਿਰ ਦੀਆਂ ਸਮਾਜਿਕ, ਸਿਆਸੀ, ਧਾਰਮਿਕ ਜਥੇਬੰਦੀਆਂ ਦੇ ਆਗੂਆਂ ਤੇ ਨੁਮਾਇੰਦਿਆਂ ਦੀ ਮੀਟਿੰਗ ਹੋਈ, ਜਿਸ ਵਿਚ ਉਚੇਚੇ ਤੌਰ 'ਤੇ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਸ੍ਰੀ ਨਰੇਸ਼ ਮਹਾਜਨ ਨੇ ਹਾਜ਼ਰੀ ਭਰੀ | ਇਕੱਤਰਤਾ ਮੌਕੇ ਜਥੇ. ਜੱਸਲ ਨੇ ਦੱਸਿਆ ਕਿ ਨਗਰ ਕੀਰਤਨ 10 ਨਵੰਬਰ ਨੂੰ ਸਵੇਰੇ 9 ਵਜੇ ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ ਤੋਂ ਆਰੰਭ ਹੋ ਕੇ ਬਟਾਲਾ ਸ਼ਹਿਰ ਵਿਖੇ ਪੁੱਜੇਗਾ ਜਿੱਥੇ ਸੰਗਤਾਂ ਵਲੋਂ ਸ਼ਰਧਾ, ਸਤਿਕਾਰ, ਉਤਸ਼ਾਹ ਤੇ ਜਾਹੋ-ਜਲਾਲ ਨਾਲ ਭਰਵਾਂ ਸਵਾਗਤ ਕੀਤਾ ਜਾਵੇਗਾ | ਇਸ ਮੌਕੇ ਸ੍ਰੀ ਨਰੇਸ਼ ਮਹਾਜਨ ਇੰਚਾਰਜ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਆਓ ਬਟਾਲਾ ਦੀ ਧਰਤੀ 'ਤੇ ਪਹੁੰਚ ਰਹੇ ਮਹਾਨ ਨਗਰ ਕੀਰਤਨ ਦਾ ਸ਼ਰਧਾ ਸਤਿਕਾਰ ਨਾਲ ਸਵਾਗਤ ਕਰੀਏੇ | ਇਸ ਮੌਕੇ ਬਾਬਾ ਮਨਜੀਤ ਸਿੰਘ ਗੁਰੂ ਨਾਨਕ ਦਲ, ਬਾਬਾ ਸੁਖਵਿੰਦਰ ਸਿੰਘ ਨਿਹੰਗ ਗੁਰਦੁਆਰਾ ਗੁਰੂ ਨਾਨਕਪੁਰਾ, ਬਲਵਿੰਦਰ ਸਿੰਘ ਚੱਠਾ ਕੌਂਸਲਰ, ਸ਼ਮਸ਼ੇਰ ਸਿੰਘ ਚੀਮਾ, ਕਿਸਾਨ ਆਗੂ ਸ਼ੇਰੇ ਪੰਜਾਬ ਸਿੰਘ ਕਾਹਲੋਂ, ਗਿਆਨੀ ਹਰਬੰਸ ਸਿੰਘ ਹੰਸਪਾਲ ਜ਼ਿਲ੍ਹਾ ਪ੍ਰਧਾਨ, ਮਨਜੀਤ ਸਿੰਘ ਜਫਰਵਾਲ ਮੈਨੇਜਰ, ਮਲਕੀਅਤ ਸਿੰਘ ਬਸਰਾਵਾਂ ਮੈਨੇਜਰ, ਮਨਜੀਤ ਸਿੰਘ ਹੈਪੀ, ਜਤਿੰਦਰ ਸਿੰਘ ਚੀਮਾ ਮੈਨੇਜਰ, ਜਤਿੰਦਰਪਾਲ ਸਿੰਘ ਵਿੱਕੀ, ਹਰਵਿੰਦਰ ਸਿੰਘ ਜਫਰਵਾਲ, ਪਿ੍ੰਸ ਚੱਠਾ ਵਿਰਾਸਤੀ ਮੰਚ ਬਟਾਲਾ, ਓ.ਪੀ. ਕਾਹਲੋਂ, ਜਗਤਾਰ ਸਿੰਘ ਜਾਚਕ, ਬਾਵਾ ਸਿੰਘ, ਕੁਲਵਿੰਦਰ ਸਿੰਘ ਲਾਡੀ ਜੱਸਲ, ਬਾਬਾ ਸੁਖਵਿੰਦਰ ਸਿੰਘ ਨਿਹੰਗ ਸਿੰਘ, ਸਹਿਜਪਾਲ ਸਿੰਘ ਗੋਰਾਇਆ, ਨਰਿੰਦਰ ਸਿੰਘ ਐੱਸ.ਸੀ. ਵਿੰਗ, ਡਾ. ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ |