17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਜ਼ਿਲ੍ਹਾ ਗੁਰਦਾਸਪੁਰ ਦੇ ਸੱਤ ਵਿਧਾਨ ਸਭਾ ਹਲਕਿਆਂ ਤੋਂ ਚੁਣੇ ਗਏ ਵਿਦਿਆਰਥੀ ਸਪੀਕਰ ਵਿਧਾਨ ਸਭਾ ਨਾਲ ਕਰਨਗੇ ਮੁਲਾਕਾਤ

ਅਜੀਤ ਡੈਸਕ 07-11-2025
ਗੁਰਦਾਸਪੁਰ, 6 ਨਵੰਬਰ (ਚੱਕਰਾਜਾ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:) ਪਰਮਜੀਤ ਕੌਰ ਵਲੋਂ ਸਪੀਕਰ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਦੇ ਆਦੇਸ਼ਾਂ ਦੀ ਪਾਲਨਾ ਕਰਦਿਆਂ ਜ਼ਿਲੇ੍ਹ ਦੇ ਸੱਤ ਵਿਧਾਨ ਸਭਾ ਹਲਕਿਆਂ ਵਿਚ ਬਲਾਕ ਪੱਧਰ 'ਤੇ ਨੋਡਲ ਅਫ਼ਸਰ ਪਰਮਿੰਦਰ ਸਿੰਘ ਸੈਣੀ, ਜ਼ਿਲ੍ਹਾ ਗਾਈਡੈਂਸ ਕੌਂਸਲਰ ਤੇ ਸਹਾਇਕ ਨੋਡਲ ਅਫ਼ਸਰ ਮੁਕੇਸ਼ ਵਰਮਾ ਦੀ ਦੇਖ-ਰੇਖ ਵਿਚ ਸਕਰੀਨਿੰਗ ਕਰਨ ਉਪਰੰਤ ਬਲਾਕ ਪੱਧਰ ਤੋਂ ਚੁਣੇ ਵਿਦਿਆਰਥੀਆਂ ਦੀ ਹਲਕਾ ਪੱਧਰ ਦੀ ਚੋਣ ਡਾਈਟ ਗੁਰਦਾਸਪੁਰ ਵਿਖੇ ਕੀਤੀ ਗਈ ਜਿਸ ਵਿਚ ਬਤੌਰ ਕੋਆਰਡੀਨੇਟਰ ਵੰਦਨਾ ਗੁਪਤਾ, ਨਤੁਰਣਜੋਤ ਕੌਰ ਨੇ ਜ਼ਿੰਮੇਵਾਰੀ ਨਿਭਾਈ | ਸੱਤਾ ਵਿਧਾਨ ਸਭਾ ਹਲਕਿਆਂ ਲਈ ਚੁਣੇ ਗਏ ਯੋਗ ਵਿਦਿਆਰਥੀ ਵਿਚ ਹਲਕਾ ਗੁਰਦਾਸਪੁਰ ਤੋਂ ਕਿ੍ਸ਼ਨਾ, ਦੀਨਾਨਗਰ ਤੋਂ ਅਰਸ਼ਪ੍ਰੀਤ ਕੌਰ, ਕਾਦੀਆਂ ਤੋਂ ਹਰਪ੍ਰੀਤ ਸਿੰਘ, ਬਟਾਲਾ ਤੋਂ ਸੰਚਿਤ ਸ਼ਰਮਾ, ਸ੍ਰੀ ਹਰਗੋਬਿੰਦਪੁਰ ਤੋਂ ਬਿਕਰਮਜੀਤ ਸਿੰਘ, ਫ਼ਤਿਹਗੜ੍ਹ ਚੂੜੀਆਂ ਤੋਂ ਸਮੀਰ ਸਿੰਘ ਅਤੇ ਡੇਰਾ ਬਾਬਾ ਨਾਨਕ ਤੋਂ ਮਨਰਾਜ ਸਿੰਘ ਦੀ ਚੋਣ ਉਪਰੰਤ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਦਾਸਪੁਰ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ ਅਦਿੱਤਿਆ ਗੁਪਤਾ ਤੇ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਤੇ ਫ਼ੀਲਡ ਅਫ਼ਸਰ ਮੁੱਖ ਮੰਤਰੀ ਪੰਜਾਬ ਰੁਪਿੰਦਰਪਾਲ ਸਿੰਘ ਅਰਜਨ ਐਵਾਰਡੀ ਨੂੰ ਮਿਲਣ ਲਈ ਪਹੁੰਚੇ ਤੇ ਉਨ੍ਹਾਂ ਤੋਂ ਆਸ਼ੀਰਵਾਦ ਲਿਆ | ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ | ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:) ਪਰਮਜੀਤ ਕੌਰ ਨੇ ਦੱਸਿਆ ਕਿ ਵਿਧਾਨ ਸਭਾ ਲਈ ਚੁਣੇ ਹੋਏ ਵਿਦਿਆਰਥੀ ਇਸੇ ਮਹੀਨੇ ਦੌਰਾਨ ਪੰਜਾਬ ਵਿਧਾਨ ਸਭਾ ਵਿਚ ਮਿਲਣ ਪਹੁੰਚਣਗੇ |
ਪਿਛਲੀ ਖ਼ਬਰ ਬਲਬੀਰ ਸਿੰਘ ਪਨੂੰ ਨੇ ਤਰਨ ਤਾਰਨ 'ਚ ਕੀਤਾ ਚੋਣ ਪ੍ਰਚਾਰ ਅਗਲੀ ਖ਼ਬਰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਦਾ 10 ਨਵੰਬਰ ਨੂੰ ਬਟਾਲਾ ਵਿਖੇ ਕੀਤਾ ਜਾਵੇਗਾ ਸਵਾਗਤ : ਜੱਸਲ, ਮਹਾਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।