17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਬਲਬੀਰ ਸਿੰਘ ਪਨੂੰ ਨੇ ਤਰਨ ਤਾਰਨ 'ਚ ਕੀਤਾ ਚੋਣ ਪ੍ਰਚਾਰ

ਅਜੀਤ ਡੈਸਕ 07-11-2025
ਅਲੀਵਾਲ, 6 ਨਵੰਬਰ (ਸੁੱਚਾ ਸਿੰਘ ਬੁੱਲੋਵਾਲ)- ਤਰਨ ਤਾਰਨ ਦਾ ਚੋਣ ਅਖਾੜਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ, ਜਿਸ ਵਿਚ ਵੱਖ-ਵੱਖ ਸਿਆਸੀ ਪਾਰਟੀਆਂ ਅੱਡੀ ਚੋਟੀ ਦਾ ਜ਼ੋਰ ਲਾ ਰਹੀਆਂ ਹਨ ਤੇ ਵੋਟਰਾਂ ਨੂੰ ਆਪਣੇ ਹੱਕ ਵਿਚ ਕਰਨ ਲਈ ਚੋਣ ਪ੍ਰਚਾਰ ਜ਼ੋਰਾਂ-ਸ਼ੋਰਾਂ ਨਾਲ ਕਰ ਰਹੀਆਂ ਹਨ | ਇਸੇ ਸਿਲਸਿਲੇ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਵੀ ਚੋਣ ਪ੍ਰਚਾਰ ਲਈ ਪੁੱਜੇ, ਉਸੇ ਦਿਨ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਇੰਚਾਰਜ ਬਲਬੀਰ ਸਿੰਘ ਪੰਨੂੰ ਵੀ ਆਪਣੀ ਪੂਰੀ ਟੀਮ ਨਾਲ ਚੋਣ ਪ੍ਰਚਾਰ ਲਈ ਪਹੁੰਚੇ | ਉਨ੍ਹਾਂ ਤਰਨ ਤਾਰਨ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ 'ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਚੋਣ ਪ੍ਰਚਾਰ ਕੀਤਾ | ਇਸ ਮੌਕੇ ਹਲਕਾ ਸੰਗਠਨ ਇੰਚਾਰਜ ਗਗਨਦੀਪ ਸਿੰਘ ਪੰਨੂੰ, ਬਲਾਕ ਪ੍ਰਧਾਨ ਰਘਬੀਰ ਸਿੰਘ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਬਲਾਕ ਪ੍ਰਧਾਨ ਮਲਜਿੰਦਰ ਸਿੰਘ, ਬਲਾਕ ਪ੍ਰਧਾਨ ਦੀਪ ਸਿੰਘ, ਬਲਾਕ ਪ੍ਰਧਾਨ ਦਵਿੰਦਰ ਸਿੰਘ, ਪਰਮਜੀਤ ਸਿੰਘ ਸਰਪੰਚ, ਹਰਪਾਲ ਸਿੰਘ ਸਰਪੰਚ, ਜਸਪਾਲ ਸਿੰਘ, ਕਰਨ ਬਾਠ, ਗੁਰਦੇਵ ਅÏਜਲਾ ਅਤੇ ਬਹੁਤ ਸਾਰੇ ਵਰਕਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਜ਼ਿਮਨੀ ਚੋਣ ਤਰਨ ਤਾਰਨ ਲਈ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਸੈਂਕੜੇ ਵਰਕਰਾਂ ਦਾ ਕਾਫ਼ਲਾ ਲੈ ਕੇ ਰਵਾਨਾ ਹੋਏ ਅਗਲੀ ਖ਼ਬਰ ਜ਼ਿਲ੍ਹਾ ਗੁਰਦਾਸਪੁਰ ਦੇ ਸੱਤ ਵਿਧਾਨ ਸਭਾ ਹਲਕਿਆਂ ਤੋਂ ਚੁਣੇ ਗਏ ਵਿਦਿਆਰਥੀ ਸਪੀਕਰ ਵਿਧਾਨ ਸਭਾ ਨਾਲ ਕਰਨਗੇ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।