17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਗੁਰਦਾਸਪੁਰ ਵਿਖੇ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਸਿਖਲਾਈ ਦਿੱਤੀ

ਅਜੀਤ ਡੈਸਕ 07-11-2025
ਗੁਰਦਾਸਪੁਰ, 6 ਨਵੰਬਰ (ਚੱਕਰਾਜਾ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਢੀ ਗਈ ਹੈ ਜਿਸ ਦੇ ਚੱਲਦਿਆਂ ਵਿਲੇਜ ਡਿਫੈਂਸ ਕਮੇਟੀਆਂ (ਪਿੰਡਾਂ ਦੇ ਪਹਿਰੇਦਾਰ) ਗਠਿਤ ਕੀਤੀਆਂ ਗਈਆਂ ਹਨ | ਅੱਜ ਗੁਰਦਾਸਪੁਰ ਵਿਖੇ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਟਰੇਨਿੰਗ ਪ੍ਰਦਾਨ ਕੀਤੀ ਗਈ ਜਿਸ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਵਲੋਂ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਵੀਡੀਓ ਸੰਦੇਸ਼ ਦਿੱਤਾ ਗਿਆ | ਇਸ ਮੌਕੇ ਐੱਸ.ਡੀ.ਐਮ. ਮਨਜੀਤ ਸਿੰਘ ਰਾਜਲਾ, ਕੋਆਰਡੀਨੇਟਰ ਨੀਰਜ ਸਲਹੋਤਰਾ ਗੁਰਦਾਸਪੁਰ, ਡੀ.ਐੱਸ.ਪੀ. ਮੋਹਨ ਸਿੰਘ, ਦੀਪਿੰਦਰ ਸਿੰਘ, ਰੌਬਿਨ ਬਲਾਕ ਪ੍ਰਧਾਨ ਸਮੇਤ ਨਸ਼ਾ ਮੁਕਤੀ ਮੋਰਚਾ ਦੇ ਮੈਂਬਰ ਮੌਜੂਦ ਸਨ | ਇਸ ਮੌਕੇ ਗੱਲ ਕਰਦਿਆਂ ਮਨਜੀਤ ਸਿੰਘ ਰਾਜਲਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਬ-ਡਵੀਜ਼ਨ ਗੁਰਦਾਸਪੁਰ ਵਿਚ ਗਠਿਤ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਟਰੇਨਿੰਗ ਮੁਹੱਈਆ ਕਰਵਾਈ ਗਈ ਹੈ ਤਾਂ ਜੋ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਹੋਰ ਸਾਰਥਿਕਤਾ ਨਾਲ ਨੇਪਰੇ ਚਾੜਿ੍ਹਆ ਜਾ ਸਕੇ | ਉਨ੍ਹਾਂ ਦੱਸਿਆ ਕਿ ਸੂਬੇ ਵਿਚੋਂ ਨਸ਼ੇ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਵਿਲੇਜ ਡਿਫੈਂਸ ਕਮੇਟੀਆਂ (ਪਿੰਡਾਂ ਦੇ ਪਹਿਰੇਦਾਰ) ਗਠਿਤ ਕੀਤੀਆਂ ਗਈਆਂ ਹਨ, ਜੋ ਕਿ ਨਸ਼ੇ ਨੂੰ ਖ਼ਤਮ ਕਰਨ ਵਿਚ ਸਹਾਈ ਹੋਣਗੀਆਂ | ਉਨ੍ਹਾਂ ਦੱਸਿਆ ਕਿ ਵਿਲੇਜ ਡਿਫੈਂਸ ਕਮੇਟੀਆਂ (ਪਿੰਡਾਂ ਦੇ ਪਹਿਰੇਦਾਰ) ਨੂੰ ਹਲਕਾ ਵਾਈਜ਼ ਟਰੇਨਿੰਗ ਪ੍ਰਦਾਨ ਕੀਤੀ ਗਈ ਹੈ ਤੇ ਮੋਬਾਈਲ ਐਪ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ ਗਈ ਹੈ | ਇਸ ਮੌਕੇ ਗੱਲ ਕਰਦਿਆਂ ਹਲਕਾ ਕੋਆਰਡੀਨੇਟਰ ਨੀਰਜ ਸਲਹੋਤਰਾ ਗੁਰਦਾਸਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਮਾਜਿਕ ਬੁਰਾਈ ਨਸ਼ਿਆਂ ਨੂੰ ਖ਼ਤਮ ਲਈ ਮੁਹਿੰਮ ਵਿੱਢੀ ਗਈ ਹੈ ਜਿਸ ਤਹਿਤ ਨਸ਼ਿਆਂ ਨੂੰ ਜੜੋਂ੍ਹ ਖ਼ਤਮ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਨਸ਼ਾ ਮੁਕਤੀ ਮੋਰਚਾ ਅਧੀਨ ਪਿੰਡ ਤੇ ਵਾਰਡ ਪੱਧਰ 'ਤੇ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ ਤੇ ਇਸ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰ ਘਰ-ਘਰ ਜਾ ਕੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਨਗੇ | ਜੇਕਰ ਕੋਈ ਉਸ ਪਰਿਵਾਰ ਦਾ ਮੈਂਬਰ ਨਸ਼ਾ ਕਰਦਾ ਹੈ ਤਾਂ ਉਸ ਦਾ ਇਲਾਜ ਕਰਵਾਇਆ ਜਾਵੇਗਾ ਅਤੇ ਉਨ੍ਹਾਂ ਕੋਲੋਂ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਸਾਥ ਮੰਗਿਆ ਜਾਵੇਗਾ |
ਪਿਛਲੀ ਖ਼ਬਰ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰ ਕੇ ਇਤਿਹਾਸ ਦਰਜ ਕਰਵਾਏਗੀ : ਨਿਰਮਲ ਸਿੰਘ ਸੋਨੂੰ ਅਗਲੀ ਖ਼ਬਰ ਸਾਬਕਾ ਸਰਪੰਚ ਕੁਲਦੀਪ ਸਿੰਘ ਜੀਵਨਚੱਕ ਦਾਂ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।