17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਪਿੰਡ ਮੰਨਣ ਵਿਖੇ ਸਮਾਗਮ ਕਰਵਾਇਆ

ਅਜੀਤ ਡੈਸਕ 07-11-2025
ਅੱਚਲ ਸਾਹਿਬ, 6 ਨਵੰਬਰ (ਗੁਰਚਰਨ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁੱਖ ਸੇਵਾਦਾਰ ਬਾਬਾ ਸੁੱਖਾ ਸਿੰਘ ਦੇ ਉੱਦਮ ਸਦਕਾ ਸਮੂਹ ਨਗਰ ਨਿਵਾਸੀ ਸੰਗਤਾਂ ਅਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਪਾਤਸ਼ਾਹੀ ਛੇਵੀਂ ਪਿੰਡ ਮੰਨਣ ਵਿਖੇ ਮਹਾਨ ਧਾਰਮਿਕ ਸਮਾਗਮ ਕਰਵਾਏ ਗਏ ਅਤੇ ਨਿਹੰਗ ਸਿੰਘਾਂ ਵਲੋਂ ਮਹੱਲਾ ਖੇਡਿਆ ਗਿਆ | ਅਖੰਡ ਪਾਠ ਦੇ ਭੋਗ ਉਪਰੰਤ ਖੁੱਲੇ ਪੰਡਾਲਾਂ 'ਚ ਦੀਵਾਨ ਸਜਾਏ ਗਏ | ਉਪਰੰਤ ਨਿਹੰਗ ਸਿੰਘਾਂ ਵਲੋਂ ਮਹੱਲਾ ਖੇਡਿਆ ਗਿਆ | ਇਨ੍ਹਾਂ ਸਮਾਗਮਾਂ ਵਿਚ ਤਰਨਾ ਦਲ ਮੁਖੀ ਜਥੇਦਾਰ ਬਾਬਾ ਜੋਗਾ ਸਿੰਘ ਬਾਬਾ ਬਕਾਲਾ ਸਾਹਿਬ, ਗੁਰੂ ਨਾਨਕ ਦਲ ਮੜੀਆਂਵਾਲ ਵਾਲੇ, ਜਥੇਦਾਰ ਬਾਬਾ ਜਗਜੀਤ ਸਿੰਘ, ਤਰਨਾ ਦਲ ਮੁਖੀ ਮਹਿਤਾ ਜਥੇਦਾਰ ਬਾਬਾ ਬਲਵਿੰਦਰ ਸਿੰਘ, ਗਿਆਨੀ ਗੁਰਵਿੰਦਰ ਸਿੰਘ ਨੰਗਲੀ, ਜਥੇਦਾਰ ਬਾਬਾ ਹਰੀ ਸਿੰਘ, ਗਿਆਨੀ ਬਲਕਾਰ ਸਿੰਘ, ਜਥੇਦਾਰ ਬਾਬਾ ਜਗੀਰ ਸਿੰਘ ਭੰਬੋਈ, ਬਾਬਾ ਅਮਰੀਕ ਸਿੰਘ ਨਿੱਕੇ ਘੁੰਮਣਾ ਵਾਲੇ, ਗਿਆਨੀ ਮਹਿਤਾਬ ਸਿੰਘ ਭੰਬੋਈ ਵਾਲੇ, ਗਿਆਨੀ ਪ੍ਰਮਜੀਤ ਸਿੰਘ ਜੇਠੂਵਾਲ, ਕਵੀਸ਼ਰੀ ਜਥਾ ਗਿਆਨੀ ਸੁਖਬੀਰ ਸਿੰਘ ਸਮੇਤ ਵੱਡੀ ਗਿਣਤੀ 'ਚ ਦਲ ਪੰਥ ਨਿਹੰਗ ਸਿੰਘ ਜਥੇਬੰਦੀਆਂ ਅਤੇ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀ ਭਰੀ |
ਪਿਛਲੀ ਖ਼ਬਰ ਡਿਵਾਈਨ ਵਿਲ ਪਬਲਿਕ ਸਕੂਲ ਬਟਾਲਾ 'ਚ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਅਗਲੀ ਖ਼ਬਰ ਲਾਰੈਂਸ ਇੰਟਰਨੈਸ਼ਨਲ ਸਕੂਲ 'ਚ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।