ਬਟਾਲਾ, 6 ਨਵੰਬਰ (ਸਤਿੰਦਰ ਸਿੰਘ)- ਸ਼੍ਰੀ ਹਰਗੋਬਿੰਦਪੁਰ ਇਲਾਕੇ ਦੀ ਸਿਰਮੌਰ ਸਿੱਖਿਆ ਸੰਸਥਾ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਚ ਬੜੇ ਹੀ ਉਤਸ਼ਾਹ ਨਾਲ ਚੇਅਰਮੈਨ ਅਮਰਿੰਦਰ ਸਿੰਘ ਚੀਮਾ, ਪਿ੍ੰਸੀਪਲ ਡਾ. ਮਨਦੀਪ ਕੌਰ, ਉਪ-ਪਿ੍ੰਸੀਪਲ ਸ੍ਰੀਮਤੀ ਆਰਤੀ ਨੰਦਾ ਤੇ ਵਿੰਗ ਇੰਚਾਰਜ ਅਮਨਦੀਪ ਕੌਰ ਦੀ ਅਗਵਾਈ ਹੇਠ ਨਰਸਰੀ ਤੋਂ ਲੈ ਕੇ ਯੂ.ਕੇ.ਜੀ. ਦੇ ਨੰਨੇ-ਮੁੰਨੇ ਬੱਚਿਆਂ ਵਿਚ 'ਸ਼ੋਅ ਐਂਡ ਟੈੱਲ' ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ ਅਧੀਨ ਨੰਨੇ-ਮੁੰਨੇ ਬੱਚਿਆਂ ਨੇ ਵੱਖ-ਵੱਖ ਚੀਜ਼ਾਂ ਜਿਵੇਂ ਫ਼ਲ-ਸਬਜ਼ੀਆਂ, ਜਾਨਵਰਾਂ ਦੇ ਮਾਡਲ ਅਤੇ ਹੋਰ ਸਿੱਖਿਆਤਮਕ ਸਾਮਾਨ ਲੈ ਕੇ ਆਪਣੇ ਵਿਚਾਰ ਬਹੁਤ ਹੀ ਭਰੋਸੇ ਤੇ ਉਤਸ਼ਾਹ ਨਾਲ ਪੇਸ਼ ਕੀਤੇ | ਬੱਚਿਆਂ ਨੇ ਆਪਣੇ-ਆਪਣੇ ਵਿਸ਼ੇ ਬਾਰੇ ਬਹੁਤ ਹੀ ਸੁੰਦਰ ਢੰਗ ਨਾਲ ਜਾਣਕਾਰੀ ਦਿੱਤੀ ਜਿਸ ਨਾਲ ਉਨ੍ਹਾਂ ਵਿਚ ਆਤਮ-ਵਿਸ਼ਵਾਸ, ਬੋਲਣ ਦੀ ਕਲਾ ਤੇ ਪ੍ਰਸਤੁਤੀਕਰਨ ਦੇ ਗੁਣਾਂ 'ਚ ਨਿਖਾਰ ਆਇਆ | ਅਧਿਆਪਕਾਂ ਵਲੋਂ ਬੱਚਿਆਂ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ ਗਈ ਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਪ੍ਰਦਾਨ ਕੀਤੇ ਗਏ | ਪਿ੍ੰਸੀਪਲ ਡਾਕਟਰ ਮਨਦੀਪ ਕੌਰ ਅਤੇ ਉਪ ਪਿ੍ੰਸੀਪਲ ਸ੍ਰੀਮਤੀ ਆਰਤੀ ਨੰਦਾ ਨੇ ਬੱਚਿਆਂ ਨੂੰ ਵਧਾਈ ਦਿੱਤੀ |