ਬਟਾਲਾ, 20 ਨਵੰਬਰ (ਹਰਦੇਵ ਸਿੰਘ ਸੰਧੂ)- ਪਿਛਲੇ ਦਿਨੀਂ ਤਰਨ ਤਾਰਨ ਵਿਖੇ ਹੋਈ ਜ਼ਿਮਨੀ ਚੋਣ 'ਚ ਅਕਾਲੀ ਦਲ ਵਾਰਿਸ ਪੰਜਾਬ ਦੇ ਉਮੀਦਵਾਰ ਮਨਦੀਪ ਸਿੰਘ ਨੂੰ ਵੱਡੀ ਗਿਣਤੀ ਵਿਚ ਵੋਟਾਂ ਪਾਉਣ 'ਤੇ ਅਸੀਂ ਹਲਕਾ ਤਰਨ ਤਾਰਨ ਦੇ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ ਬਟਾਲਾ ਦੇ ਇੰਚਾਰਜ ਗੁਰਪ੍ਰੀਤ ਸਿੰਘ ਬਟਾਲਾ ਨੇ ਕਿਹਾ ਕਿ ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਤੋਂ ਦੁਖੀ ਹੋ ਚੁੱਕੇ ਹਨ | ਲੋਕ ਚਾਹੁੰਦੇ ਹਨ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨੂੰ ਅੱਗੇ ਲਿਆਂਦਾ ਜਾਵੇ ਤੇ ਇਕ ਖੁਸ਼ਹਾਲ ਪੰਜਾਬ ਦੀ ਸਿਰਜਣਾ ਹੋ ਸਕੇ | ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਪਿਛਲੀਆਂ ਸਰਕਾਰਾਂ ਤੇ ਮੌਜ਼ੂਦਾ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਤੋਂ ਅੱਕ ਚੁੱਕੇ ਹਨ | ਹੁਣ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਅਕਾਲੀ ਦਲ ਵਾਰਿਸ ਪੰਜਾਬ ਦੇ ਇਕ ਵੱਡੀ ਜਿੱਤ ਹਾਸਲ ਕਰੇਗੀ ਤੇ ਪੰਜਾਬ ਅੰਦਰ ਆਪਣਾ ਰਾਜ ਸਥਾਪਿਤ ਕਰੇਗੀ | ਉਨ੍ਹਾਂ ਦੇ ਨਾਲ ਸੁਖਦਿਆਲ ਸਿੰਘ, ਸਰਬਜੀਤ ਸਿੰਘ, ਮਲਕੀਤ ਸਿੰਘ, ਨਵਤੇਜ ਸਿੰਘ, ਦਵਿੰਦਰ ਸਿੰਘ ਆਦਿ ਹਾਜ਼ਰ ਸਨ |