02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਭਾਸ਼ਨ ਮੁਕਾਬਲੇ ਕਰਵਾਏ

ਅਜੀਤ ਡੈਸਕ 21-11-2025
ਪਠਾਨਕੋਟ, 20 ਨਵੰਬਰ (ਸੰਧੂ)- ਐੱਸ.ਸੀ.ਈ.ਆਰ.ਟੀ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਵਿਭਾਗ ਅਤੇ ਡਾਈਟ ਪਠਾਨਕੋਟ ਨੇ ਸਾਂਝੇ ਤੌਰ 'ਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲਾ ਅਤੇ ਸੈਮੀਨਾਰ ਡਿਪਟੀ ਡੀ.ਈ.ਓ. (ਸੈ:) ਅਮਨਦੀਪ ਕੁਮਾਰ ਦੀ ਨਿਗਰਾਨੀ ਅਤੇ ਡਾਈਟ ਪਿ੍ੰਸੀਪਲ ਹਰਿੰਦਰ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਡਾਈਟ ਪਠਾਨਕੋਟ ਵਿਖੇ ਕਰਵਾਇਆ ਜਿਸ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:) ਰਾਜੇਸ਼ ਕੁਮਾਰ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ | ਪ੍ਰੋਗਰਾਮ ਦੀ ਸ਼ੁਰੂਆਤ ਅਕਾਲ ਅਕੈਡਮੀ ਸੁਜਾਨਪੁਰ ਦੇ ਵਿਦਿਆਰਥੀਆਂ ਵਲੋਂ ਸ਼ਬਦ ਗਾਇਣ ਤੇ ਢਾਡੀ ਵਾਰਾਂ ਦੇ ਨਾਲ ਕੀਤੀ ਗਈ | ਇਸ ਤੋਂ ਬਾਅਦ ਜ਼ਿਲ੍ਹਾ ਪਠਾਨਕੋਟ ਦੇ ਸੱਤ ਬਲਾਕਾਂ ਦੇ ਜੇਤੂ ਵਿਦਿਆਰਥੀਆਂ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਤੇ ਸ਼ਹਾਦਤ ਬਾਰੇ ਆਪਣੇ ਵਿਚਾਰ ਪੇਸ਼ ਕੀਤੇ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:) ਰਾਜੇਸ਼ ਕੁਮਾਰ ਤੇ ਪਿ੍ੰਸੀਪਲ ਹਰਿੰਦਰ ਸਿੰਘ ਸੈਣੀ ਨੇ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕੀਤੀ ਤੇ ਉਨ੍ਹਾਂ ਦੇ ਜੀਵਨ ਤੇ ਸ਼ਹਾਦਤ ਬਾਰੇ ਵਿਸਥਾਰ ਨਾਲ ਦੱਸਿਆ | ਪ੍ਰੋਗਰਾਮ ਵਿਚ ਵਿਨੋਦ ਕੁਮਾਰ ਅਤੇ ਸਰਤਾਜ ਪੰਨੂ ਨੇ ਜੱਜਾਂ ਵਜੋਂ ਸੇਵਾ ਨਿਭਾਈ | ਇਸ ਮੌਕੇ ਹਰਸਿਮਰਨਜੀਤ ਸਿੰਘ ਨੇ ਸ਼ਾਨਦਾਰ ਢੰਗ ਨਾਲ ਸਟੇਜ ਸੰਚਾਲਨ ਕੀਤਾ | ਮੁਕਾਬਲੇ ਵਿਚ ਐਸ.ਓ.ਈ. ਲਮੀਨੀ, ਪਠਾਨਕੋਟ ਤੋਂ ਆਰਤੀ ਨੇ ਪਹਿਲਾ ਸਥਾਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੰਗੂੜੀ ਤੋਂ ਮਾਨਸੀ ਦੇਵੀ ਨੇ ਦੂਜਾ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੀੜੀ ਖ਼ੁਰਦ ਤੋਂ ਰਵੀਨਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਜੇਤੂਆਂ ਨੂੰ ਯਾਦਗਾਰੀ ਚਿੰਨ੍ਹ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਲੈਕਚਰਾਰ ਕੌਸ਼ਲ ਕੁਮਾਰ, ਹਰਸਿਮਰਨਜੀਤ ਸਿੰਘ, ਵਿਨੋਦ ਕੁਮਾਰ, ਸਰਤਾਜ ਪੰਨੂ, ਕਿਰਨ ਰੇਖਾ, ਵਿਸ਼ਾਲ ਕੁਮਾਰ, ਵਿਨੈ ਵਿਕਰਮ, ਪਵਨ ਕੁਮਾਰ, ਬਿ੍ਜ ਰਾਜ, ਵੰਦਨਾ ਭੱਲਾ, ਰਾਜੇਸ਼ ਕੁਮਾਰ ਅਤੇ ਰਮਨ ਕੁਮਾਰ ਮੌਜੂਦ ਸਨ |
ਪਿਛਲੀ ਖ਼ਬਰ ਠੇਕਾ ਮੁਲਾਜ਼ਮ ਯੂਨੀਅਨ ਨੇ 26 ਦੀ ਬਿਜਲੀ ਸੋਧ ਬਿੱਲ ਹੜਤਾਲ ਸਬੰਧੀ ਕੀਤੀ ਮੀਟਿੰਗ ਅਗਲੀ ਖ਼ਬਰ ਇਲੈਕਟ੍ਰੀਕਲ ਐਸੋਸੀਏਸ਼ਨ ਨੇ ਲੋੜਵੰਦ ਬੱਚਿਆਂ ਨੂੰ ਸਵੈਟਰ ਤੇ ਫ਼ੀਸਾਂ ਭੇਟ ਕੀਤੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।