30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਗ੍ਰੀਨਲੈਂਡ ਪਬਲਿਕ ਸਕੂਲ ਵਲੋਂ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ

ਅਜੀਤ ਡੈਸਕ 22-11-2025
ਪਠਾਨਕੋਟ, 21 ਨਵੰਬਰ (ਸੰਧੂ)- ਗ੍ਰੀਨਲੈਂਡ ਪਬਲਿਕ ਸਕੂਲ ਦੇ ਚੇਅਰਮੈਨ ਰਣਵੀਰ ਸਿੰਘ, ਸਕੱਤਰ ਕੰਵਲਜੀਤ ਸਿੰਘ ਤੇ ਪਿ੍ੰਸੀਪਲ ਅਨੁਮੀਤ ਕੌਰ ਵਲੋਂ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਦੀ ਯਾਦ 'ਚ ਸਜਾਏ ਗਏ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ | ਨਗਰ ਕੀਰਤਨ ਸ੍ਰੀਨਗਰ ਤੋਂ ਸ਼ੁਰੂ ਹੋ ਕੇ ਸ੍ਰੀ ਆਨੰਦਪੁਰ ਸਾਹਿਬ ਵੱਲ ਰਵਾਨਾ ਹੋਇਆ | ਨਗਰ ਕੀਰਤਨ ਰਾਤ ਸਵੇਰੇ 10 ਵਜੇ ਦੇ ਕਰੀਬ ਸਕੂਲ ਦੇ ਨੇੜੇ ਪਹੁੰਚਿਆ | ਸਕੂਲ ਦੀ ਪ੍ਰਬੰਧਕ ਕਮੇਟੀ, ਅਧਿਆਪਕਾਂ ਤੇ ਵਿਦਿਆਰਥੀਆਂ ਨੇ ਫੁੱਲਾਂ ਦੀ ਵਰਖਾ ਕਰਕੇ ਤੇ ਫਤਿਹ ਬੁਲਾ ਕੇ ਨਗਰ ਕੀਰਤਨ ਦਾ ਸਵਾਗਤ ਕੀਤਾ | ਨਗਰ ਕੀਰਤਨ ਵਿਚ ਸ਼ਾਮਿਲ ਸੰਗਤ ਲਈ ਸਕੂਲ ਵਲੋਂ ਵੱਖ-ਵੱਖ ਪਦਾਰਥਾਂ ਦਾ ਪ੍ਰਬੰਧ ਕੀਤਾ ਗਿਆ ਸੀ | ਆਏ ਸਾਰੇ ਸ਼ਰਧਾਲੂਆਂ ਨੇ ਸਕੂਲ ਦੇ ਯਤਨਾਂ ਦੀ ਬਹੁਤ ਪ੍ਰਸ਼ੰਸਾ ਕੀਤੀ |
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਅਜੀਜ਼ਪੁਰ ਖਦਾਵਰ ਵਿਖੇ ਬੱਚਿਆਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਜੇਕਰ ਰੋਡਵੇਜ਼ ਕਰਮਚਾਰੀਆਂ ਨੂੰ ਜਲਦੀ ਤਰੱਕੀ ਨਹੀਂ ਦਿੱਤੀ ਜਾਂਦੀ ਤਾਂ ਸੰਗਠਨ 10 ਦਸੰਬਰ ਤੋਂ ਹੜਤਾਲ ਕਰੇਗਾ- ਵਿਨੋਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।