29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵਿਖੇ ਸੱਭਿਆਚਾਰਕ ਪ੍ਰੋਗਰਾਮ

ਅਜੀਤ ਡੈਸਕ 22-11-2025
ਪਠਾਨਕੋਟ, 21 ਨਵੰਬਰ (ਸੰਧੂ)- ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵਿਖੇ ਲੋਟਸ ਹਾਊਸ ਵਲੋਂ ਇਕ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਪਿ੍ੰਸੀਪਲ ਮਧੂ ਸਲਾਰੀਆ ਨੇ ਕੀਤੀ | ਪ੍ਰੋਗਰਾਮ ਦੀ ਸ਼ੁਰੂਆਤ ਸ਼ਮ੍ਹਾਂ ਰੌਸ਼ਨ ਕਰਨ ਨਾਲ ਹੋਈ | ਬੱਚਿਆਂ ਨੇ ਪਹਿਲਾਂ ਧਾਰਮਿਕ ਗੀਤ ਪੇਸ਼ ਕੀਤਾ | ਇਸ ਤੋਂ ਬਾਅਦ ਹਿਮਾਚਲੀ ਨਾਚ, ਰਾਜਸਥਾਨੀ ਨਾਚ, ਸੋਲੋ, ਪੰਜਾਬੀ ਗੀਤ, ਭੰਗੜਾ ਤੇ ਅੰਤ ਵਿਚ ਗਿੱਧਾ ਪੇਸ਼ ਕੀਤਾ ਗਿਆ ਜਿਸ ਦੀ ਸਾਰਿਆਂ ਨੇ ਸ਼ਲਾਘਾ ਕੀਤੀ | ਇਸ ਮੌਕੇ ਹੋਣਹਾਰ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਟਾਫ਼ ਮੈਂਬਰ ਮੌਜੂਦ ਸਨ |
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਪਠਾਨਕੋਟ ਤੋਂ ਹੁੰਦੇ ਹੋਏ ਹੁਸ਼ਿਆਰਪੁਰ ਲਈ... ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਅਜੀਜ਼ਪੁਰ ਖਦਾਵਰ ਵਿਖੇ ਬੱਚਿਆਂ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।