28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਅੱਜ : ਜਥੇਦਾਰ ਗੋਰਾ <br/>

ਅਜੀਤ ਡੈਸਕ 22-11-2025
ਬਟਾਲਾ, 21 ਨਵੰਬਰ (ਸਤਿੰਦਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਭ ਧਰਮਾਂ ਦੀਆਂ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ 22 ਨਵੰਬਰ ਨੂੰ ਸਵੇਰੇ 9 ਵਜੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਰੇਲਵੇ ਰੋਡ ਕਾਦੀਆਂ ਤੋਂ ਪੰਜ ਪਿਆਰਿਆਂ ਦੀ ਅਗਵਾਈ ਵਿਚ ਪੂਰੇ ਜਾਹੋ-ਜਲਾਲ ਨਾਲ ਆਰੰਭ ਹੋਵੇਗਾ | ਉਕਤ ਜਾਣਕਾਰੀ ਦਿੰਦਿਆਂ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਜਾਏ ਜਾਣ ਵਾਲੇ ਮਹਾਨ ਨਗਰ ਕੀਰਤਨ ਵਿਚ ਸਾਰੇ ਧਰਮਾਂ ਦੀਆਂ ਸੰਗਤਾਂ, ਧਾਰਿਮਕ ਸੰਸਥਾਵਾਂ, ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਸਮਾਜਿਕ ਆਗੂ ਸਕੂਲਾਂ, ਕਾਲਜਾਂ ਦੇ ਪਿ੍ੰਸੀਪਲ ਤੇ ਵਿਦਿਆਰਥੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋ ਕੇ ਨਤਮਸਤਕ ਹੋਣਗੇ |

ਪਿਛਲੀ ਖ਼ਬਰ ਸੇਠ ਟੈਲੀਕਾਮ 'ਤੇ ਚੱਲੀ ਗੋਲੀ, ਜਾਨੀ ਨੁਕਸਾਨ ਤੋਂ ਹੋਇਆ ਬਚਾਅ ਅਗਲੀ ਖ਼ਬਰ ਐਡਵੋਕੇਟ ਸੇਖਵਾਂ ਦੀ ਮੌਜੂਦਗੀ 'ਚ ਭੁਪਿੰਦਰ ਸਿੰਘ ਰਿੰਕਾ ਨੇ ਮਾਰਕਿਟ ਕਮੇਟੀ ਧਾਰੀਵਾਲ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।