28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਜ਼ਿਲ੍ਹਾ ਪੁਲਿਸ ਵਲੋਂ 2 ਕਿੱਲੋ 544 ਗਰਾਮ ਹੈਰੋਇਨ ਸਮੇਤ ਦੋ ਵਿਅਕਤੀ ਕਾਬੂ

ਅਜੀਤ ਡੈਸਕ 22-11-2025
ਗੁਰਦਾਸਪੁਰ, 21 ਨਵੰਬਰ (ਚੱਕਰਾਜਾ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੀ ਪੁਲਿਸ ਵਲੋਂ 2 ਕਿੱਲੋ 544 ਗਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੰੂ ਫੜਨ 'ਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ | ਅੱਜ ਇਕ ਪ੍ਰੈੱਸ ਵਾਰਤਾ ਦੌਰਾਨ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ ਗੁਰਦਾਸਪੁਰ ਆਦਿੱਤਿਆ ਤੇ ਐਸ.ਪੀ. ਡੀ ਦੇਵਿੰਦਰ ਕੁਮਾਰ ਚੌਧਰੀ ਨੇ ਦੱਸਿਆ ਕਿ ਬੀ.ਐਸ.ਐਫ. ਦੇ ਸਹਿਯੋਗ ਨਾਲ ਪੁਲਿਸ ਪਾਰਟੀ ਵਲੋਂ ਟੀ-ਪੁਆਇੰਟ ਰੁਡਿਆਣਾ ਮੋੜ ਕਲਾਨੌਰ ਵਿਖੇ ਇਕ ਨਾਕੇ ਦੌਰਾਨ ਮੋਟਰਸਾਈਕਲ 'ਤੇ ਆ ਰਹੇ ਦੋ ਸ਼ੱਕੀ ਵਿਅਕਤੀਆਂ ਨੰੂ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ ਤੇ ਜਦੋਂ ਡੀ.ਐੱਸ.ਪੀ ਸਿਟੀ ਗੁਰਦਾਸਪੁਰ ਮੋਹਨ ਸਿੰਘ ਦੀ ਹਾਜ਼ਰੀ 'ਚ ਇਨ੍ਹਾਂ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਗਈ ਤਾਂ ਇਨ੍ਹਾਂ ਕੋਲੋਂ 2 ਕਿੱਲੋ 544 ਗਰਾਮ ਹੈਰੋਇਨ ਬਰਾਮਦ ਹੋਈ | ਮੁੱਢਲੀ ਪੁੱਛਗਿੱਛ ਦੌਰਾਨ ਇਨ੍ਹਾਂ ਵਿਅਕਤੀਆਂ ਨੇ ਆਪਣੀ ਪਹਿਚਾਣ ਮੰਗਲ ਸਿੰਘ ਉਰਫ਼ ਮੰਗੂ ਪੁੱਤਰ ਕੁਲਦੀਪ ਸਿੰਘ ਵਾਸੀ ਗੋਪਾਲ ਨਗਰ ਅਜਨਾਲਾ ਤੇ ਗੁਰਭੇਜ ਸਿੰਘ ਭੇਜਾ ਪੁੱਤਰ ਹਰਦੇਵ ਸਿੰਘ ਵਾਸੀ ਹਰੂਵਾਲ ਦੱਸੀ | ਪੁਲਿਸ ਵਲੋਂ ਇਨ੍ਹਾਂ ਦੋਹਾਂ ਵਿਅਕਤੀਆਂ ਨੰੂ ਹੈਰੋਇਨ ਸਮੇਤ ਕਾਬੂ ਕਰਕੇ ਥਾਣਾ ਕਲਾਨੌਰ ਅੰਦਰ ਬਣਦੀਆਂ ਧਾਰਾਵਾਂ ਹੇਠ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |
ਪਿਛਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ਦਾਣਾ ਮੰਡੀ ਬਟਾਲਾ ਵਿਖੇ 2 ਨਵੇਂ ਉਸਾਰੇ ਸ਼ੈੱਡਾਂ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਵੱਖ-ਵੱਖ ਮਾਮਲਿਆਂ 'ਚ ਹੈਰੋਇਨ ਸਮੇਤ 4 ਦੋਸ਼ੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।