28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਵਿਦਿਆਰਥੀ ਸੁਖਮਨ ਸਿੰਘ ਜੌਹਲ ਦਾ ਵਿਸ਼ੇਸ਼ ਸਨਮਾਨ

ਅਜੀਤ ਡੈਸਕ 22-11-2025
ਗੁਰਦਾਸਪੁਰ, 21 ਨਵੰਬਰ (ਚੱਕਰਾਜਾ)-ਬੀਤੇ ਕੱਲ੍ਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਗੁਰਦੁਆਰਾ ਸੰਗਤਪੁਰਾ ਬਥਵਾਲਾ ਤੋਂ ਸਜਾਏ ਗਏ ਨਗਰ ਕੀਰਤਨ ਵਿਚ ਪੂਰਨ ਸਿੱਖੀ ਸਰੂਪ 'ਚ ਰਹਿ ਕੇ ਵਧੀਆ ਸੇਵਾ ਨਿਭਾਉਣ ਵਾਲੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀ ਸੁਖਮਨ ਸਿੰਘ ਜੌਹਲ ਪੁੱਤਰ ਬਾਬਾ ਸਤਿੰਦਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਸੰਗਤਪੁਰਾ ਬਥਵਾਲਾ ਨੰੂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਸਨਮਾਨਿਤ ਕੀਤਾ ਗਿਆ | ਕੈਬਨਿਟ ਮੰਤਰੀ ਵਲੋਂ ਹੋਰਨਾਂ ਬੱਚਿਆਂ ਨੰੂ ਵੀ ਇਸ ਵਿਦਿਆਰਥੀ ਤੋਂ ਪ੍ਰੇਰਨਾ ਲੈ ਕੇ ਸਿੱਖੀ ਸਰੂਪ ਧਾਰਨ ਕਰਨ ਤੇ ਆਪਣੇ ਮਾਤਾ ਪਿਤਾ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਪਰਮਿੰਦਰ ਸਿੰਘ ਸੈਣੀ, ਬਾਬਾ ਸਤਿੰਦਰ ਸਿੰਘ ਤੇ ਇਲਾਕੇ ਦੀਆਂ ਹੋਰ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਬਟਾਲਾ ਵਿਖੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਰਾਸ਼ਟਰੀ ਸੈਮੀਨਾਰ ਅਗਲੀ ਖ਼ਬਰ ਐੱਸ.ਐੱਚ.ਓ. ਗਗਨਦੀਪ ਸਿੰਘ ਦੀ ਅਗਵਾਈ ਹੇਠ ਘੁਮਾਣ ਚੌਕ 'ਚ ਸਖ਼ਤ ਨਾਕਾਬੰਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।