10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਪਿੰਡ ਐਮਾ ਚੰਗਾ ਵਿਖੇ 5 ਲੱਖ ਦੀ ਲਾਗਤ ਨਾਲ ਬਣਨ ਵਾਲੀ ਚਾਰਦੀਵਾਰੀ ਦਾ ਰੱਖਿਆ ਨੀਂਹ ਪੱਥਰ

ਅਜੀਤ ਡੈਸਕ 23-11-2025
ਪਠਾਨਕੋਟ, 22 ਨਵੰਬਰ (ਸੰਧੂ)- ਵਿਧਾਨ ਸਭਾ ਹਲਕਾ ਪਠਾਨਕੋਟ ਅਧੀਨ ਆਉਂਦੇ ਪਿੰਡ ਐਮਾ ਚੰਗਾ ਵਿਖੇ ਹਲਕਾ ਇੰਚਾਰਜ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵਿਭੂਤੀ ਸ਼ਰਮਾ ਵਲੋਂ ਪਿੰਡ ਦੇ ਜੰਜ ਘਰ ਦੀ 5 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਚਾਰਦੀਵਾਰੀ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੇਂਡੂ ਵਿਕਾਸ ਨੂੰ ਤੇਜ਼ੀ ਨਾਲ ਅੱਗੇ ਵਧਾ ਰਹੀ ਹੈ, ਸੜਕਾਂ, ਪੰਚਾਇਤ ਘਰ, ਬੱਚਿਆਂ ਦੇ ਖੇਡ ਮੈਦਾਨ, ਮੁਹੱਲਾ ਕਲੀਨਿਕ ਬਣਾਉਣ ਤੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨ ਲਈ ਮਹੱਤਵਪੂਰਨ ਯਤਨ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਸੂਬੇ ਦੀ ਸਰਕਾਰ ਲੋਕਾਂ ਦੀ ਬਿਹਤਰੀ ਲਈ ਲਗਾਤਾਰ ਕੰਮ ਕਰ ਰਹੀ ਹੈ | ਪਿੰਡ ਦੇ ਸਰਪੰਚ, ਪੰਚਾਂ ਤੇ ਪਿੰਡ ਵਾਸੀਆਂ ਨੇ ਮਿਲ ਕੇ ਮੁੱਖ ਮੰਤਰੀ ਭਗਵੰਤ ਮਾਨ ਤੇ ਵਿਭੂਤੀ ਸ਼ਰਮਾ ਦਾ ਧੰਨਵਾਦ ਕੀਤਾ ਤੇ ਸਰਕਾਰ ਦੇ ਵਿਕਾਸ ਕਾਰਜਾਂ ਦੀ ਸ਼ਲਾਘਾ ਕੀਤੀ |
ਪਿਛਲੀ ਖ਼ਬਰ ਜ਼ਿਲ੍ਹਾ ਸਿੱਖਿਆ ਅਫ਼ਸਰ ਕਮਲਦੀਪ ਕੌਰ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਸਰਕਾਰੀ ਸਕੂਲਾਂ ਦਾ ਜਾਇਜ਼ਾ ਅਗਲੀ ਖ਼ਬਰ ਰਾਵੀ ਪੁਲ 'ਤੇ ਦੋ ਟਰੱਕਾਂ ਦੀ ਟੱਕਰ, ਡਰਾਈਵਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।