10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਜ਼ਿਲ੍ਹਾ ਸਿੱਖਿਆ ਅਫ਼ਸਰ ਕਮਲਦੀਪ ਕੌਰ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਸਰਕਾਰੀ ਸਕੂਲਾਂ ਦਾ ਜਾਇਜ਼ਾ

ਅਜੀਤ ਡੈਸਕ 23-11-2025
ਪਠਾਨਕੋਟ, 22 ਨਵੰਬਰ (ਵਿਨੋਦ)- ਜ਼ਿਲ੍ਹਾ ਸਿੱਖਿਆ ਅਫ਼ਸਰ ਪਠਾਨਕੋਟ ਕਮਲਦੀਪ ਕੌਰ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡੀ.ਜੀ. ਸਿੰਘ ਵਲੋਂ ਜ਼ਿਲ੍ਹਾ ਪਠਾਨਕੋਟ ਦੇ ਸਰਕਾਰੀ ਸਕੂਲਾਂ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚਲੇ ਪਖਾਨਿਆਂ ਦੀ ਸਫ਼ਾਈ, ਪੀਣ ਵਾਲੇ ਪਾਣੀ, ਕਲਾਸ ਰੂਮ, ਕਿਚਨ ਗਾਰਡਨ, ਰਸੋਈ, ਮਿਡ-ਡੇ-ਮੀਲ, ਦਫ਼ਤਰੀ ਰਿਕਾਰਡ, ਬੱਚਿਆਂ ਨੂੰ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ, ਪੜ੍ਹਾਈ ਦਾ ਲੈਵਲ, ਕਿਤਾਬਾਂ ਦੀ ਵੰਡ ਅਤੇ ਵਰਦੀਆਂ ਸਮੇਤ ਵੱਖ-ਵੱਖ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ ਗਿਆ | ਜ਼ਿਲ੍ਹਾ ਸਿੱਖਿਆ ਅਫ਼ਸਰ ਕਮਲਦੀਪ ਕੌਰ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਪੰਗੋਲੀ, ਕਾਹਨਪੁਰ, ਦੌਲਤ ਖ਼ੁਰਦ, ਬੱਜਰੀ ਕੰਪਨੀ ਸਮੇਤ ਹੋਰਨਾਂ ਸਕੂਲਾਂ ਦਾ ਦੌਰਾ ਕੀਤਾ ਗਿਆ ਜਦਕਿ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡੀ.ਜੀ. ਸਿੰਘ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਪੰਜੌੜ, ਕੀੜੀ ਖ਼ੁਰਦ, ਸ਼ਰੀਫ਼ ਚੱਕ, ਰਾਏਪੁਰ, ਕਥਲੌਰ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਥਲੌਰ ਦਾ ਦੌਰਾ ਕੀਤਾ ਗਿਆ | ਜ਼ਿਲ੍ਹਾ ਸਿੱਖਿਆ ਅਫ਼ਸਰ ਕਮਲਦੀਪ ਕੌਰ ਵਲੋਂ ਆਪਣੇ ਦੌਰੇ ਦੌਰਾਨ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਹਾਜ਼ਰੀ 'ਚ ਸਾਫ਼ ਸਫ਼ਾਈ ਸਮੇਤ ਪ੍ਰਾਜੈਕਟਾਂ ਦਾ ਨਿਰੀਖਣ ਕੀਤਾ ਗਿਆ ਤੇ ਬੱਚਿਆਂ ਨੂੰ ਛੱਡਣ ਲਈ ਆਏ ਮਾਪਿਆਂ ਨਾਲ ਗੱਲਬਾਤ ਕੀਤੀ ਗਈ | ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਘਰ ਵਿਚ ਪੜ੍ਹਾਈ ਲਈ ਢੁਕਵਾਂ ਮਾਹੌਲ ਪ੍ਰਦਾਨ ਕਰਨ ਤੇ ਸਮੇਂ-ਸਮੇਂ 'ਤੇ ਸਕੂਲ ਨਾਲ ਸੰਪਰਕ ਬਣਾਈ ਰੱਖਣ | ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡੀ.ਜੀ ਸਿੰਘ ਵਲੋਂ ਮਿਡ-ਡੇ-ਮੀਲ ਦੇ ਖਾਣੇ ਦਾ ਜਾਇਜ਼ਾ ਲਿਆ ਗਿਆ ਤੇ ਮਿਡ-ਡੇ-ਮੀਲ ਵਰਕਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰਸੋਈ ਅਤੇ ਮਿਡ ਡੇ ਮੀਲ ਵਰਤਾਉਣ ਲਈ ਵਰਤੀ ਜਾਂਦੀ ਜਗਾ ਦੀ ਸਾਫ਼ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ, ਖਾਣਾ ਬਣਾਉਣ ਸਮੇਂ ਵਰਕਰਾਂ ਦਾ ਸਿਰ ਢੱਕਿਆ ਹੋਵੇ, ਖਾਣਾ ਬਣਾਉਣ ਸਮੇਂ ਵਰਤੇ ਜਾਂਦੇ ਪੋਣੇ ਸਾਫ਼ ਸੁਥਰੇ ਹੋਣੇ ਚਾਹੀਦੇ ਹਨ ਅਤੇ ਖਾਣਾ ਬਣਾਉਣ ਤੋਂ ਪਹਿਲਾਂ ਬਰਤਨਾਂ ਨੂੰ ਚੰਗੀ ਤਰ੍ਹਾਂ ਸਾਫ਼ ਕਰ ਲਿਆ ਜਾਵੇ, ਅਨਾਜ ਦੀ ਸਾਫ਼ ਸਫ਼ਾਈ ਰੱਖਣ ਦੇ ਨਾਲ ਨਾਲ ਗਰਮੀ ਤੇ ਬਰਸਾਤਾਂ 'ਚ ਮਸਾਲਿਆਂ ਤੇ ਅਨਾਜ ਦੀ ਉਚਿੱਤ ਸਾਂਭ ਸੰਭਾਲ ਰੱਖੀਂ ਜਾਵੇ | ਉਨ੍ਹਾਂ ਕਿਹਾ ਕਿ ਐਲ.ਈ.ਡੀ. ਪੈਨਲ, ਪ੍ਰੋਜੈਕਟਰ, ਕੰਪਿਊਟਰ ਆਦਿ ਚਾਲੂ ਹਾਲਤ 'ਚ ਰੱਖੇ ਜਾਣ, ਲਾਇਬ੍ਰੇਰੀ ਦੀਆਂ ਕਿਤਾਬਾਂ ਵਿਦਿਆਰਥੀਆਂ ਨੂੰ ਵੰਡੀਆਂ ਜਾਣ, ਐਫ.ਐਲ.ਐਨ. ਕਿੱਟਾਂ ਤੇ ਹੋਰ ਸਿੱਖਿਆ ਸਮੱਗਰੀ ਦੀ ਯੋਗ ਵਰਤੋਂ ਕੀਤੀ ਜਾਵੇ | ਜ਼ਿਲ੍ਹਾ ਅਧਿਕਾਰੀਆਂ ਵਲੋਂ ਅਧਿਆਪਕਾਂ ਨੂੰ ਆਪਣਾ ਕੰਮ ਵਧੀਆ ਢੰਗ ਨਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ, ਬਲਕਾਰ ਅੱਤਰੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪ੍ਰਤਾਪ ਵਰਲਡ ਸਕੂਲ ਨੇ ਕਵੀਨਜ਼ ਕਾਮਨ ਵੈੱਲਥ ਲੇਖ ਮੁਕਾਬਲੇ 'ਚ ਵਿਸ਼ਵ ਪੱਧਰੀ ਸਫਲਤਾ ਪ੍ਰਾਪਤ ਕੀਤੀ ਅਗਲੀ ਖ਼ਬਰ ਪਿੰਡ ਐਮਾ ਚੰਗਾ ਵਿਖੇ 5 ਲੱਖ ਦੀ ਲਾਗਤ ਨਾਲ ਬਣਨ ਵਾਲੀ ਚਾਰਦੀਵਾਰੀ ਦਾ ਰੱਖਿਆ ਨੀਂਹ ਪੱਥਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।