10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਪੁਰਾਣਾ ਸ਼ਾਲਾ ਪੁਲਿਸ ਵਲੋਂ ਨਸ਼ਾ ਤਸਕਰ ਕਾਬੂ

ਅਜੀਤ ਡੈਸਕ 23-11-2025
ਗੁਰਦਾਸਪੁਰ, 22 ਨਵੰਬਰ (ਅਸ਼ੋਕ ਸ਼ਰਮਾ)-ਜ਼ਿਲ੍ਹਾ ਪੁਲਿਸ ਮੁਖੀ ਅਦਿੱਤਿਆ ਦੇ ਨਿਰਦੇਸ਼ਾਂ 'ਤੇ ਯੁੱਧ ਨਸ਼ਿਆਂ ਵਿਰੱੁਧ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਸ਼ਾਲਾ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਸ਼ਾਲਾ ਪੁਲਿਸ ਦੇ ਏ.ਐਸ.ਆਈ. ਮਨਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਸਪੋਰਟਸ ਸਟੇਡੀਅਮ ਨੌਸ਼ਹਿਰਾ ਬਹਾਦਰ ਵਿਖੇ ਛਾਪੇਮਾਰੀ ਕਰਕੇ ਪੰਕਜ ਪੁੱਤਰ ਯੂਨਸ ਮਸੀਹ ਵਾਸੀ ਪਰਮਾਨੰਦ ਥਾਣਾ ਤਾਰਾਗੜ੍ਹ ਜ਼ਿਲ੍ਹਾ ਪਠਾਨਕੋਟ ਜੋ ਸਟੇਡੀਅਮ ਦੇ ਅੰਦਰ ਬਣੇ ਕਮਰੇ 'ਚ ਬੈਠ ਕੇ ਨਸ਼ੇ ਦਾ ਸੇਵਨ ਕਰ ਰਿਹਾ ਸੀ, ਨੂੰ ਕਾਬੂ ਕਰਕੇ ਉਕਤ ਪਾਸੋਂ ਸਿਲਵਰ ਪੇਪਰ, ਲਾਈਟਰ ਤੇ 10 ਰੁਪਏ ਦਾ ਨੋਟ ਬਰਾਮਦ ਹੋਇਆ | ਪੁਲਿਸ ਨੇ ਪੰਕਜ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |
ਪਿਛਲੀ ਖ਼ਬਰ ਆਰ.ਆਰ. ਬਾਵਾ ਕਾਲਜ ਦੀ ਮਾਨਿਆ ਸੇਠ ਨੇ ਸੀ.ਏ. ਦੀ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ <br/> ਅਗਲੀ ਖ਼ਬਰ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀਨਗਰ ਤੋਂ ਸਜਾਏ ਨਗਰ ਕੀਰਤਨ ਦਾ ਗੁਰ: ਮਿੱਠਾ ਟਿਵਾਣਾ ਹੁਸ਼ਿਆਰਪੁਰ ਪਹੁੰਚਣ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।