10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਆਰ.ਆਰ. ਬਾਵਾ ਕਾਲਜ ਦੀ ਮਾਨਿਆ ਸੇਠ ਨੇ ਸੀ.ਏ. ਦੀ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ <br/>

ਅਜੀਤ ਡੈਸਕ 23-11-2025
ਬਟਾਲਾ, 21 ਨਵੰਬਰ (ਸਤਿੰਦਰ ਸਿੰਘ)-ਆਰ.ਆਰ. ਬਾਵਾ ਡੀ.ਏ.ਵੀ. ਕਾਲਜ ਫ਼ਾਰ ਗਰਲਜ਼ ਬਟਾਲਾ ਵਿਖੇ ਪੀ.ਜੀ. ਕਾਮਰਸ ਵਿਭਾਗ ਦੀ ਸਾਬਕਾ ਵਿਦਿਆਰਥਣ ਮਾਨਿਆ ਸੇਠ ਨੇ ਇੰਸਟੀਚਿਊਟ ਆਫ਼ ਚਾਰਟਰਡ ਅਕਾਊਾਟੈਂਟਸ ਆਫ਼ ਇੰਡੀਆ (ਆਈ.ਸੀ.ਏ.ਆਈ.) ਦੁਆਰਾ ਹੋਈ 'ਸੀ.ਏ.' ਦੀ ਪ੍ਰੀਖਿਆ ਵਿਚ ਆਲ ਇੰਡੀਆ 10ਵਾਂ ਰੈਂਕ ਪ੍ਰਾਪਤ ਕੀਤਾ | ਕਾਰਜਕਾਰੀ ਪਿ੍ੰਸੀਪਲ ਡਾ. ਮੀਨਾਕਸ਼ੀ ਦੁੱਗਲ ਨੇ ਬੇਹੱਦ ਖੁਸ਼ੀ ਤੇ ਉਤਸ਼ਾਹ ਨਾਲ ਦੱਸਿਆ ਕਿ ਸਾਡੀ ਕਾਲਜ ਦੀ ਮਾਨਿਆ ਸੇਠ ਨੇ ਸੀ.ਏ. ਕੋਰਸ ਨੂੰ ਪਾਸ ਕਰ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਉਨ੍ਹਾਂ ਨੇ ਵਿਦਿਆਰਥਣ ਦੀ ਸ਼ਲਾਘਾ ਕੀਤੀ ਅਤੇ ਮਾਣ ਵੀ ਪ੍ਰਗਟ ਕੀਤਾ ਕਿਉਂਕਿ ਅਜਿਹੀਆਂ ਪ੍ਰਾਪਤੀਆਂ ਕਾਲਜ ਦੀ ਉੱਤਮਤਾ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦੀਆਂ ਹਨ | ਡਾ. ਲੱਕੀ ਸ਼ਰਮਾ ਇੰਚਾਰਜ ਐਲੂਮਨੀ ਐਸੋਸੀਏਸ਼ਨ, ਸ਼੍ਰੀਮਤੀ ਸੁਪਿ੍ਆ ਦੁੱਗਲ ਮੁਖੀ, ਪੀ.ਜੀ. ਕਾਮਰਸ ਵਿਭਾਗ, ਡਾ. ਹਰਦੀਪ ਕੌਰ ਤੇ ਹੋਰ ਫੈਕਲਟੀ ਮੈਂਬਰਾਂ ਨੇ ਵਿਦਿਆਰਥਣ ਤੇ ਉਸ ਦੇ ਮਾਪਿਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਉਸ ਦੇ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ |


ਪਿਛਲੀ ਖ਼ਬਰ ਜਮਹੂਰੀ ਕਿਸਾਨ ਸਭਾ ਵਲੋਂ 26 ਦੇ ਚੰਡੀਗੜ੍ਹ ਮੁਜ਼ਾਹਰੇ ਲਈ ਜ਼ੋਰਦਾਰ ਤਿਆਰੀ-ਅਜਨਾਲਾ ਅਗਲੀ ਖ਼ਬਰ ਪੁਰਾਣਾ ਸ਼ਾਲਾ ਪੁਲਿਸ ਵਲੋਂ ਨਸ਼ਾ ਤਸਕਰ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।