11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ 1.74 ਕਰੋੜ ਦਾ ਮੁਆਵਜ਼ਾ ਵੰਡਿਆ

ਅਜੀਤ ਡੈਸਕ 23-11-2025
ਗੁਰਦਾਸਪੁਰ, 22 ਨਵੰਬਰ (ਚੱਕਰਾਜਾ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਮਿਸ਼ਨ ਚੜ੍ਹਦੀ ਕਲਾ ਤਹਿਤ ਪੰਜਾਬ ਸਰਕਾਰ ਵਲੋਂ ਹਰੇਕ ਹੜ੍ਹ ਪੀੜਤ ਪਰਿਵਾਰ ਨੂੰ ਬਣਦਾ ਮੁਆਵਜ਼ਾ ਦੇਣਾ ਯਕੀਨੀ ਬਣਾਇਆ ਗਿਆ ਹੈ ਅਤੇ ਮੁਆਵਜ਼ਾ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਪਾਇਆ ਜਾ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਦੀਨਾਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਚਿੱਟੀ, ਓਗਰਾ, ਡੁਗਰੀ ਤੇ ਇਸਲਾਮਪੁਰ ਵਿਖੇ 611 ਹੜ ਪ੍ਰਭਾਵਿਤ ਪਰਿਵਾਰਾਂ ਨੂੰ 1 ਕਰੋੜ 74 ਲੱਖ ਰੁਪਏ ਫਸਲਾਂ ਦੇ ਖ਼ਰਾਬੇ ਦੀ ਰਾਸ਼ੀ ਦੇ ਸੈਂਕਸ਼ਨ ਲੈਟਰ ਵੰਡਣ ਮੌਕੇ ਕੀਤਾ | ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਅੰਦਰ ਪਹਿਲੇ ਦਿਨ ਤੋਂ ਹੀ ਹਰ ਹੜ੍ਹ ਪੀੜਤ ਦੀ ਮਦਦ ਦੇ ਇਲਾਵਾ ਨਿਸ਼ਚਿਤ ਕੀਤੇ ਗਏ ਸਮੇਂ ਤੋਂ ਪਹਿਲਾਂ ਹੜ ਪੀੜਤਾਂ ਨੂੰ ਰਾਹਤ ਰਾਸ਼ੀ ਵੰਡਣ ਦੀ ਸ਼ੁਰੂਆਤ ਦਿੱਤੀ ਸੀ ਜੋ ਲਗਾਤਾਰ ਜਾਰੀ ਹੈ | ਇਸ ਮੌਕੇ ਤਹਿਸੀਲਦਾਰ ਬਲਵਿੰਦਰ ਸਿੰਘ, ਰਿਟਾ. ਪਿ੍ੰਸੀਪਲ ਸੁਖਦੇਵ ਰਾਜ, ਐੱਸ.ਸੀ. ਵਿੰਗ ਦੇ ਹਲਕਾ ਕੋਆਰਡੀਨੇਟਰ ਮਨਜੀਤ ਸਿੰਘ ਸੁੰਦੜ ਅਤੇ ਪਿ੍ੰਸੀਪਲ ਸੰਸਾਰ ਸਿੰਘ ਝਬਕਰਾ ਵੀ ਮੌਜੂਦ ਸਨ |
ਪਿਛਲੀ ਖ਼ਬਰ ਨਗਰ ਕੌਂਸਲ ਕਾਦੀਆਂ ਵਲੋਂ ਬਣਾਏ ਕੂੜੇ ਦੇ ਡੰਪ ਨੂੰ ਸ਼ਰਾਰਤੀ ਅਨਸਰਾਂ ਨੇ ਲਗਾਈ ਅੱਗ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।