11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸੰਬੰਧ ਬਣਾਏ, ਗਰਭਵਤੀ ਹੋਣ 'ਤੇ ਘਰੋਂ ਕੱਢਿਆ

ਅਜੀਤ ਡੈਸਕ 23-11-2025
ਬਟਾਲਾ, 22 ਨਵੰਬਰ (ਰਾਕੇਸ਼ ਰੇਖੀ)- ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਸਰੀਰਕ ਸਬੰਧ ਬਣਾਉਣ ਅਤੇ ਉਸ ਨੂੰ ਗਰਭਵਤੀ ਕਰਨ ਦੇ ਦੋਸ਼ ਤਹਿਤ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸਿਵਲ ਲਾਈਨ ਵਿਚ ਦਰਜ ਮਾਮਲੇ ਦੀ ਜਾਂਚ ਇੰਸਪੈਕਟਰ ਨਰਿੰਦਰ ਕੌਰ ਵਲੋਂ ਕੀਤੀ ਜਾ ਰਹੀ ਹੈ | ਥਾਣੇ ਹੇਠ ਆਉਂਦੇ ਇਲਾਕੇ ਦੀ ਰਹਿਣ ਵਾਲੀ ਇਕ ਲੜਕੀ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਰਾਹੀਂ ਦੱਸਿਆ ਕਿ ਉਹ ਅੰਮਿ੍ਤਸਰ ਦੇ ਇਕ ਨਿੱਜੀ ਅਦਾਰੇ 'ਚ ਕੰਮ ਕਰਦੀ ਹੈ | ਇਸ ਦੌਰਾਨ ਉਸ ਦੀ ਜਾਣ-ਪਹਿਚਾਣ ਤਰਨ ਤਾਰਨ ਦੇ ਰਹਿਣ ਵਾਲੇ ਇੰਦਰਜੀਤ ਸਿੰਘ ਨਾਲ ਹੋਈ | ਇੰਦਰਜੀਤ ਸਿੰਘ ਨੇ ਉਸ ਨੂੰ ਵਿਆਹ ਕਰਵਾਉਣ ਦਾ ਝਾਂਸਾ ਦਿੱਤਾ ਤੇ ਕੁਝ ਸਮਾਂ ਪਹਿਲਾਂ ਆਪਣੇ ਨਾਲ ਆਪਣੇ ਘਰ ਲੈ ਗਿਆ | ਘਰ ਲਿਜਾ ਕੇ ਫਿਰ ਉਸ ਨੇ ਝਾਂਸਾ ਦਿੱਤਾ ਕਿ ਉਹ ਉਸ ਨਾਲ ਵਿਆਹ ਕਰਵਾਏਗਾ, ਇਹ ਝਾਂਸਾ ਦੇ ਕੇ ਉਸ ਨੇ ਆਪਣੇ ਘਰ 'ਚ ਉਸ ਨਾਲ ਸਰੀਰਕ ਸਬੰਧ ਬਣਾਏ, ਜਿਸ ਨਾਲ ਉਹ ਗਰਭਵਤੀ ਹੋ ਗਈ | ਉਸ ਦੇ ਗਰਭਵਤੀ ਹੋਣ ਦਾ ਪਤਾ ਚੱਲਣ 'ਤੇ ਇੰਦਰਜੀਤ ਨੇ ਵਿਆਹ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਤੇ ਘਰੋਂ ਬਾਹਰ ਕੱਢ ਦਿੱਤਾ | ਹੁਣ ਉਹ ਆਪਣੇ ਘਰ ਰਹਿ ਰਹੀ ਹੈ | ਲੜਕੀ ਦੀ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਪੁਲਿਸ ਨੇ ਇੰਦਰਜੀਤ ਸਿੰਘ ਤੇ ਉਸ ਦੀ ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਸਤਿਯੁਗ ਦਰਸ਼ਨ ਸੰਗੀਤ ਕਲਾ ਕੇਂਦਰ ਵਲੋਂ ਬਟਾਲਾ 'ਚ 18ਵਾਂ ਜ਼ਿਲ੍ਹਾ ਪੱਧਰੀ ਸੰਗੀਤ ਮੁਕਾਬਲਾ ਅਗਲੀ ਖ਼ਬਰ ਰੂਫਨ ਖੋਖਰ ਕਿ੍ਸਚਨ ਯੂਨਾਇਟਡ ਫ਼ੈਡਰੇਸ਼ਨ ਦੇ ਜ਼ਿਲ੍ਹਾ ਯੂਥ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।