11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਰੇਲਗੱਡੀ ਦੀ ਲਪੇਟ 'ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ

ਅਜੀਤ ਡੈਸਕ 23-11-2025
ਗੁਰਦਾਸਪੁਰ, 22 ਨਵੰਬਰ (ਚੱਕਰਾਜਾ)- ਪਠਾਨਕੋਟ ਤੋਂ ਅੰਮਿ੍ਤਸਰ ਜਾ ਰਹੀ ਰਾਵੀ ਐਕਸਪੈੱ੍ਰਸ ਰੇਲਗੱਡੀ ਨੰਬਰ 14634 ਦੀ ਲਪੇਟ ਵਿਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ | ਦੁਰਘਟਨਾ ਇਨ੍ਹੀਂ ਭਿਆਨਕ ਸੀ ਕਿ ਵਿਅਕਤੀ ਦੀ ਧੌਣ ਸਰੀਰ ਨਾਲੋਂ ਵੱਖ ਹੋ ਗਈ ਅਤੇ ਚਿਹਰਾ ਪੂਰੀ ਤਰ੍ਹਾਂ ਕੁਚਲਿਆ ਗਿਆ ਸੀ | ਜਾਣਕਾਰੀ ਦਿੰਦੇ ਹੋਏ ਰੇਲਵੇ ਪੁਲਿਸ ਚੌਕੀ ਦੇ ਇੰਚਾਰਜ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਔਜਲਾ ਫਾਟਕ ਨੇੜੇ ਇਕ ਵਿਅਕਤੀ ਰਾਵੀ ਐਕਸਪੈੱ੍ਰਸ ਹੇਠਾਂ ਆ ਕੇ ਕੁਚਲਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਮਿ੍ਤਕ ਦੀ ਉਮਰ 50-55 ਸਾਲ ਦੇ ਕਰੀਬ ਲੱਗਦੀ ਹੈ ਅਤੇ ਉਸ ਨੇ ਨੀਲੀ ਸਫੈਦ ਚੈੱਕ ਕਮੀਜ਼ ਅਤੇ ਕਾਲੇ ਰੰਗ ਦੀ ਹੁੱਡੀ ਅਤੇ ਨੀਲਾ-ਲਾਲ ਪਜਾਮਾ ਪਹਿਨਿਆ ਹੋਇਆ ਹੈ ਪਰ ਮਿ੍ਤਕ ਿਅਵਕਤੀ ਦੀ ਪਹਿਚਾਣ ਨਹੀਂ ਹੋ ਸਕੀ | ਉਨ੍ਹਾਂ ਦੱਸਿਆ ਕਿ ਮਿ੍ਤਕ ਦੀ ਪਹਿਚਾਣ ਲਈ ਲਾਸ਼ ਨੰੂ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰੱਖਿਆ ਗਿਆ ਹੈ |
ਪਿਛਲੀ ਖ਼ਬਰ ਰਮਨ ਬਹਿਲ ਨੇ 40 ਪਿੰਡਾਂ 'ਚ ਸਰਬਪੱਖੀ ਵਿਕਾਸ ਲਈ 1 ਕਰੋੜ 45 ਲੱਖ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਅਗਲੀ ਖ਼ਬਰ ਕਸ਼ਮੀਰ ਸਿੰਘ ਰਿਆੜ ਯੂ.ਕੇ. ਦੁਸਹਿਰਾ ਕਮੇਟੀ ਤੁਗਲਵਾਲ ਦੇ ਕੋਆਰਡੀਨੇਟਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।