11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਆਰ.ਡੀ. ਖੋਸਲਾ ਸਕੂਲ ਦਾ ਪ੍ਰੀ-ਨਰਸਰੀ ਤੋਂ ਪੰਜਵੀਂ ਜਮਾਤ ਤੱਕ ਦਾ ਸਾਲਾਨਾ ਖੇਡ ਦਿਵਸ ਮਨਾਇਆ

ਅਜੀਤ ਡੈਸਕ 23-11-2025
ਬਟਾਲਾ, 22 ਨਵੰਬਰ (ਸਤਿੰਦਰ ਸਿੰਘ)- ਆਰ.ਡੀ. ਖੋਸਲਾ ਡੀ.ਏ.ਵੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਵਿਖੇ ਪ੍ਰੀ ਨਰਸਰੀ ਤੋਂ ਪੰਜਵੀਂ ਜਮਾਤ ਤੱਕ ਦਾ ਸਾਲਾਨਾ ਖੇਡ ਦਿਵਸ ਬੜੇ ਉਤਸ਼ਾਹ ਨਾਲ ਕਰਵਾਇਆ ਜਿਸ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਸ਼੍ਰੀ ਅਰਵਿੰਦ ਖੋਸਲਾ, ਪ੍ਰਧਾਨ ਸ਼੍ਰੀ ਅਜੇ ਖੋਸਲਾ, ਪਿ੍ੰਸੀਪਲ ਡਾ: ਬਿੰਦੂ ਭੱਲਾ ਤੇ ਪ੍ਰਬੰਧਕ ਕਮੇਟੀ ਦੇ ਮੈਂਬਰ ਸ: ਭੁਪਿੰਦਰ ਸਿੰਘ, ਸ਼੍ਰੀ ਵਰਿੰਦਰ ਕਾਂਸਰਾ, ਕਮਲ ਅਰੋੜਾ, ਸ਼੍ਰੀਮਤੀ ਮੋਨਿਕਾ ਖੋਸਲਾ ਤੇ ਸ਼੍ਰੀਮਤੀ ਮਨੀਸ਼ਾ ਖੋਸਲਾ ਨੇ ਕੀਤੀ | ਖੇਡਾਂ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ | ਪਿ੍ੰਸੀਪਲ ਡਾ: ਬਿੰਦੂ ਭੱਲਾ ਨੇ ਚੇਅਰਮੈਨ ਸ੍ਰੀ ਅਰਵਿੰਦ ਖੋਸਲਾ, ਪ੍ਰਧਾਨ ਸ੍ਰੀ ਅਜੇ ਖੋਸਲਾ, ਪ੍ਰਬੰਧਕੀ ਕਮੇਟੀ ਤੇ ਮਾਪਿਆਂ ਨੂੰ ਤਹਿ ਦਿਲੋਂ ਸਵਾਗਤ ਕੀਤਾ | ਉਨ੍ਹਾਂ ਖੇਡਾਂ ਨੂੰ ਵਿਦਿਆਰਥੀ ਜੀਵਨ ਲਈ ਜ਼ਰੂਰੀ ਦੱਸਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਸਰੀਰਕ ਤੇ ਮਾਨਸਿਕ ਵਿਕਾਸ ਲਈ ਖੇਡਾਂ ਵੀ ਜ਼ਰੂਰੀ ਹਨ | ਸਕੂਲ ਵਿਸ਼ੇਸ਼ ਤੌਰ 'ਤੇ ਵਿਦਿਆਰਥੀਆਂ ਨੂੰ ਖੇਡਾਂ ਵਿਚ ਭਾਗ ਲੈਣ ਲਈ ਉਤਸ਼ਾਹਿਤ ਕਰਦਾ ਹੈ ਤੇ ਵਿਦਿਆਰਥੀਆਂ ਦੀ ਖੇਡਾਂ ਨਾਲ ਸਬੰਧਤ ਹਰ ਲੋੜ ਪੂਰੀ ਕੀਤੀ ਜਾਂਦੀ ਹੈ | ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ 'ਚ ਰਾਜ ਤੇ ਰਾਸ਼ਟਰੀ ਪੱਧਰ 'ਤੇ ਪ੍ਰਾਪਤੀਆਂ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਉਨ੍ਹਾਂ ਇਸ ਦਾ ਸਿਹਰਾ ਸਕੂਲ ਦੇ ਖੇਡ ਅਧਿਆਪਕਾਂ ਨੂੰ ਦਿੱਤਾ | ਵਿਦਿਆਰਥੀਆਂ ਵਲੋਂ ਯੋਗਾ ਤੇ ਮਾਰਸ਼ਲ ਆਰਟ ਦੇ ਧਮਾਕੇਦਾਰ ਪ੍ਰਦਰਸ਼ਨ ਨੇ ਸਾਰਿਆਂ ਦਾ ਦਿਲ ਜਿੱਤ ਲਿਆ | ਇਨ੍ਹਾਂ ਖੇਡਾਂ ਵਿਚ ਛੋਟੇ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ | ਵਿਦਿਆਰਥੀਆਂ ਨੇ ਸਿੰਪਲ ਰੇਸ, ਮਿਊਜ਼ੀਕਲ ਚੇਅਰ, ਪਿਕ ਦ ਬਾਲ ਤੇ ਹੂਲਾਹੂਪ ਰੇਸ, ਕਲਰ ਹੰਟ ਤੇ ਹੌਪਿੰਗ ਦੌੜ, ਬਾਲ ਕੈਰੀ ਦੌੜ, ਡੱਡੂ ਦੌੜ, ਫਰੌਗ ਦੌੜ, ਚਿਮਚਾ-ਨਿੰਬੂ ਦੌੜ, ਰਿੰਗ ਟੌਸ, ਹਰਡਲ ਦੌੜ ਵਿਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ | ਬੱਚਿਆਂ ਦੇ ਮਾਪਿਆਂ ਨੇ ਮਿਊਜ਼ੀਕਲ ਚੇਅਰ 'ਚ ਵੱਧ ਚੜ੍ਹ ਕੇ ਹਿੱਸਾ ਲਿਆ | ਚੇਅਰਮੈਨ ਸ੍ਰੀ ਅਰਵਿੰਦ ਖੋਸਲਾ, ਪ੍ਰਧਾਨ ਸ੍ਰੀ ਅਜੇ ਖੋਸਲਾ, ਪਿ੍ੰਸੀਪਲ ਡਾ. ਬਿੰਦੂ ਭੱਲਾ ਤੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਖੇਡ ਮੈਦਾਨ 'ਚ ਆਪਣੀ ਕਾਬਲੀਅਤ ਦਿਖਾਉਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ | ਉਨ੍ਹਾਂ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਜ਼ਰੂਰੀ ਦੱਸਿਆ | ਉਨ੍ਹਾਂ ਸਕੂਲ ਦੇ ਖੇਡ ਅਧਿਆਪਕਾਂ ਨਾਲ ਮੁਲਾਕਾਤ ਕਰਦਿਆਂ ਤਰਲੋਕ ਸਿੰਘ, ਸ੍ਰੀਮਤੀ ਸ਼੍ਰੇਸ਼ਠਾ, ਰਾਜਬੀਰ ਸਿੰਘ, ਮਨਜਿੰਦਰ ਸਿੰਘ, ਵਿਨੈ ਪੁਸ਼ਕਰਨਾ, ਇੰਦਰਜੀਤ ਸਿੰਘ, ਰਾਜਵੀਰ ਕੌਰ, ਅਮਨਪ੍ਰੀਤ ਕੌਰ, ਊਸ਼ਾ ਕਿਰਨ ਨੂੰ ਖੇਡ ਦਿਵਸ ਦੀ ਸਫਲਤਾ ਲਈ ਹਾਰਦਿਕ ਵਧਾਈ ਦਿੱਤੀ | ਇਸ ਮੌਕੇ ਪੇਸ਼ ਕੀਤੇ ਗਏ ਸੱਭਿਆਚਾਰਕ ਪ੍ਰੋਗਰਾਮ ਅਤੇ ਭੰਗੜੇ ਨੇ ਸਾਰਿਆਂ ਦਾ ਮਨ ਮੋਹ ਲਿਆ |
ਪਿਛਲੀ ਖ਼ਬਰ ਕਿਰਤ ਕੋਡਾਂ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਗਟ ਅਗਲੀ ਖ਼ਬਰ ਰਮਨ ਬਹਿਲ ਨੇ 40 ਪਿੰਡਾਂ 'ਚ ਸਰਬਪੱਖੀ ਵਿਕਾਸ ਲਈ 1 ਕਰੋੜ 45 ਲੱਖ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।