11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਕਿਰਤ ਕੋਡਾਂ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਗਟ

ਅਜੀਤ ਡੈਸਕ 23-11-2025
ਗੁਰਦਾਸਪੁਰ, 22 ਨਵੰਬਰ (ਗੁਰਪ੍ਰਤਾਪ ਸਿੰਘ)-ਅੱਜ ਵੱਖ-ਵੱਖ ਟਰੇਡ ਯੂਨੀਅਨ ਦੇ ਆਗੂਆਂ ਨੇ ਸਾਂਝੇ ਤੌਰ 'ਤੇ ਸਥਾਨਕ ਬਹਿਰਾਮਪੁਰ ਰੋਡ ਵਿਖੇ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਚਾਰ ਕਿਰਤ ਕੋਡਾਂ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ | ਇਸ ਮੌਕੇ ਆਗੂਆਂ ਨੇ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਇਨ੍ਹਾਂ ਕਿਰਤ ਸੁਧਾਰਾਂ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਇਹ ਕਦਮ ਮਜ਼ਦੂਰ ਵਿਰੋਧੀ ਹੈ ਅਤੇ ਮਾਲਕਾਂ ਦੀ ਹਮਾਇਤ ਕਰਦਾ ਹੈ | ਆਗੂਆਂ ਨੇ ਕਿਹਾ ਕਿ ਚਾਰ ਲੇਬਰ ਕੋਡ ਕੇਂਦਰ ਸਰਕਾਰ ਦੀ ਮਨਮਾਨੀ ਹੈ ਅਤੇ ਇਹ ਗੈਰ-ਜਮਹੂਰੀ ਨੋਟੀਫਿਕੇਸ਼ਨ ਸਾਰੀਆਂ ਜਮਹੂਰੀ ਕਦਰਾਂ ਕੀਮਤਾਂ ਦੀ ਉਲੰਘਣਾ ਕਰਦਾ ਹੈ | ਇਸ ਨੇ ਭਾਰਤ ਦੇ ਲੋਕ ਭਲਾਈ ਰਾਜ ਦਾ ਚਰਿੱਤਰ ਖਤਮ ਕਰ ਦਿੱਤਾ ਹੈ | ਆਗੂਆਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਇਨ੍ਹਾਂ ਚਾਰ ਕਿਰਤ ਕੋਡਾਂ ਖ਼ਿਲਾਫ਼ ਸੰਘਰਸ਼ ਲੜਿਆ ਜਾਵੇਗਾ | ਇਸ ਮੌਕੇ ਇਫਟੂ ਦੇ ਸੂਬਾਈ ਆਗੂ ਜਗਿੰਦਰ ਪਾਲ ਪਨਿਆੜ, ਸੁਖਦੇਵ ਰਾਜ ਬਹਿਰਾਮਪੁਰ, ਜੁਗਿੰਦਰ ਘੁਰਾਲਾ, ਸੀ.ਟੀ.ਯੂ. ਤੋਂ ਧਿਆਨ ਸਿੰਘ ਠਾਕੁਰ, ਸ਼ਿਵ ਕੁਮਾਰ ਤੇ ਜਸਵੰਤ ਸਿੰਘ, ਏਟਕ ਤੋਂ ਸੁਭਾਸ਼ ਕੈਰੇ ਤੇ ਸੋਹਨ ਲਾਲ, ਏਕਟੂ ਤੋਂ ਸੋਬੀ ਮਸੀਹ ਤੇ ਹੋਰ ਸਾਥੀ ਹਾਜ਼ਰ ਸਨ |
ਪਿਛਲੀ ਖ਼ਬਰ ਨੌਜਵਾਨ ਨੂੰ ਅਮਰੀਕਾ ਨਾ ਭੇਜ ਕੇ 25 ਲੱਖ ਦੀ ਠੱਗੀ, ਟਰੈਵਲ ਏਜੰਟ ਨਾਮਜ਼ਦ ਅਗਲੀ ਖ਼ਬਰ ਆਰ.ਡੀ. ਖੋਸਲਾ ਸਕੂਲ ਦਾ ਪ੍ਰੀ-ਨਰਸਰੀ ਤੋਂ ਪੰਜਵੀਂ ਜਮਾਤ ਤੱਕ ਦਾ ਸਾਲਾਨਾ ਖੇਡ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।