11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਨੌਜਵਾਨ ਨੂੰ ਅਮਰੀਕਾ ਨਾ ਭੇਜ ਕੇ 25 ਲੱਖ ਦੀ ਠੱਗੀ, ਟਰੈਵਲ ਏਜੰਟ ਨਾਮਜ਼ਦ

ਅਜੀਤ ਡੈਸਕ 23-11-2025
ਬਟਾਲਾ, 22 ਨਵੰਬਰ (ਰਾਕੇਸ਼ ਰੇਖੀ)-ਨੌਜਵਾਨ ਨੂੰ ਰੁਜ਼ਗਾਰ ਲਈ ਅਮਰੀਕਾ ਨਾ ਭੇਜਣ ਦੇ ਦੋਸ਼ ਤਹਿਤ ਪੁਲਿਸ ਨੇ ਟਰੈਵਲ ਏਜੰਟਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਸਿਵਲ ਲਾਇਨ ਦੇ ਏ.ਐੱਸ.ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਸੁੰਦਰ ਨਗਰ ਦੇ ਰਹਿਣ ਵਾਲੇ ਪਰਗਟ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਭਤੀਜਾ ਗੁਰਪ੍ਰੀਤ ਸਿੰਘ ਆਪਣੀ ਪੜ੍ਹਾਈ ਪੂਰੀ ਕਰ ਕੇ ਕਿਸੇ ਰੁਜ਼ਗਾਰ ਲਈ ਵਿਦੇਸ਼ ਜਾਣਾ ਚਾਹੁੰਦਾ ਸੀ | ਇਸ ਸਬੰਧ ਵਿਚ ਉਸ ਨੇ ਉਮਰਪੁਰਾ ਬਟਾਲਾ ਦੇ ਰਹਿਣ ਵਾਲੇ ਪਲਮਿੰਦਰਪਾਲ ਸਿੰਘ ਨਾਲ ਗੱਲਬਾਤ ਕੀਤੀ, ਜੋ ਲੜਕੇ-ਲੜਕੀਆਂ ਨੂੰ ਅਮਰੀਕਾ ਭੇਜਣ ਦਾ ਦਾਅਵਾ ਕਰਦਾ ਸੀ | ਪਲਮਿੰਦਰ ਸਿੰਘ ਨੇ ਉਸ ਦੇ ਭਤੀਜੇ ਗੁਰਪ੍ਰੀਤ ਸਿੰਘ ਨੂੰ ਅਮਰੀਕਾ ਭੇਜਣ ਦਾ ਭਰੋਸਾ ਦਿੱਤਾ ਤੇ ਇਸ ਲਈ 50 ਲੱਖ ਰੁਪਏ ਵਿਚ ਡੀਲ ਹੋ ਗਈ | ਪਰਗਟ ਸਿੰਘ ਨੇ ਉਸ ਨੂੰ 25 ਲੱਖ ਰੁਪਏ ਪਹਿਲਾਂ ਦੇ ਦਿੱਤੇ | ਇਸ ਕੰਮ ਵਿਚ ਪਲਮਿੰਦਰਪਾਲ ਸਿੰਘ ਦਾ ਭਾਈਵਾਲ ਤੇਜਿੰਦਰਪਾਲ ਸਿੰਘ ਵਾਸੀ ਮੋਗਾ ਵੀ ਸ਼ਾਮਲ ਸੀ | ਉਨ੍ਹਾਂ ਨੇ 25 ਲੱਖ ਰੁਪਏ ਲੈਣ ਦੇ ਬਾਵਜੂਦ ਗੁਰਪ੍ਰੀਤ ਸਿੰਘ ਨੂੰ ਨਾ ਤੇ ਅਮਰੀਕਾ ਭੇਜਿਆ ਤੇ ਨਾ ਹੀ ਪੈਸਾ ਵਾਪਸ ਕੀਤਾ | ਪਰਗਟ ਸਿੰਘ ਦੀ ਸ਼ਿਕਾਇਤ ਦੀ ਜਾਂਚ ਡੀ.ਐੱਸ.ਪੀ. ਸਿਟੀ ਵਲੋਂ ਕੀਤੀ ਗਈ | ਜਾਂਚ ਰਿਪੋਰਟ ਦੇ ਆਧਾਰ 'ਤੇ ਟਰੈਵਲ ਏਜੰਟ ਪਲਮਿੰਦਰਪਾਲ ਸਿੰਘ ਅਤੇ ਤੇਜਿੰਦਰਪਾਲ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ |

ਪਿਛਲੀ ਖ਼ਬਰ ਮਨਿਸਟੀਰੀਅਲ ਸਟਾਫ਼ ਐਸੋਸੀਏਸ਼ਨ ਵਲੋਂ ਨਵ-ਨਿਯੁਕਤ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦਾ ਸਵਾਗਤ <br/> ਅਗਲੀ ਖ਼ਬਰ ਕਿਰਤ ਕੋਡਾਂ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਗਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।