12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਤਰਨ ਤਾਰਨ ਦੇ ਲੋਕਾਂ ਨੇ ਭਗਵੰਤ ਮਾਨ ਦੀਆਂ ਲੋਕ ਪੱਖੀ ਨੀਤੀਆਂ 'ਤੇ ਮੋਹਰ ਲਗਾਈ : ਸੇਖਵਾਂ

ਅਜੀਤ ਡੈਸਕ 23-11-2025
ਕਾਦੀਆਂ, 22 ਨਵੰਬਰ (ਹਰਦੀਪ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਕਾਦੀਆਂ ਤੋ ਆਮ ਆਦਮੀ ਪਾਰਟੀ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਤਰਨ ਤਾਰਨ ਦੀ ਜ਼ਿਮਨੀ ਚੋਣ ਵਿਚ ਪਾਰਟੀ ਦੇ ਉਮੀਦਵਾਰ ਸ: ਹਰਮੀਤ ਸਿੰਘ ਸੰਧੂ ਦੀ ਸ਼ਾਨਦਾਰ ਜਿੱਤ ਨੇ ਪੰਜਾਬ ਦੇ ਹਰਮਨ ਪਿਆਰੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀਆਂ ਲੋਕ ਪੱਖੀ ਨੀਤੀਆਂ 'ਤੇ ਮੋਹਰ ਲਗਾਉਂਦੇ ਹੋਏ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦੀ ਨੀਂਹ ਰੱਖ ਦਿੱਤੀ ਗਈ ਹੈ | ਐਡਵੋਕੇਟ ਸੇਖਵਾਂ ਨੇ ਤਰਨ ਤਾਰਨ ਹਲਕੇ ਦੇ ਸਮੂਹ ਵੋਟਰਾਂ ਨੂੰ 'ਆਪ' ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਵੱਡੀ ਲੀਡ ਨਾਲ ਜਿੱਤਣ ਦੀਆਂ ਮੁਬਾਰਕਾਂ ਦਿੱਤੀਆਂ | ਸੇਖਵਾਂ ਵਿਖੇ ਪਹੁੰਚੇ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਲੱਡੂ ਵੰਡੇ ਤੇ ਆਤਿਸ਼ਬਾਜੀ ਚਲਾਈ | ਉਨ੍ਹਾਂ ਕਿਹਾ ਕਿ ਸਮੁੱਚੀ ਆਮ ਆਦਮੀ ਪਾਰਟੀ ਦੀ ਟੀਮ ਦਾ ਧੰਨਵਾਦੀ ਹਾਂ, ਜਿਨਾਂ ਨੇ ਪਿਛਲੇ ਕਰੀਬ ਇਕ ਮਹੀਨੇ ਤੋਂ ਲਗਾਤਾਰ ਤਰਨ ਤਾਰਨ ਹਲਕੇ ਵਿਚ ਦਿਨ-ਰਾਤ ਪਾਰਟੀ ਦੇ ਉਮੀਦਵਾਰ ਲਈ ਪ੍ਰਚਾਰ ਕੀਤਾ ਅਤੇ ਇਤਿਹਾਸਕ ਜਿੱਤ ਪ੍ਰਾਪਤ ਦਰਜ ਕੀਤੀ |
ਪਿਛਲੀ ਖ਼ਬਰ ਮਾਰਕਫੈੱਡ ਨੇ 72ਵਾਂ ਸਰਵ ਭਾਰਤੀ ਸਹਿਕਾਰੀ ਸਪਤਾਹ ਮਨਾਇਆ ਅਗਲੀ ਖ਼ਬਰ ਜੇਲ੍ਹ ਰੋਡ ਗੁਰਦਾਸਪੁਰ ਤੋਂ ਅਬੁਲਖੈਰ ਨੰੂ ਜਾਂਦੀ ਖਸਤਾ ਹਾਲਤ ਮੁੱਖ ਸੜਕ ਰਾਹਗੀਰਾਂ ਲਈ ਬਣੀ ਮੁਸੀਬਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।