12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੰਮਣ ਕਲਾਂ ਦੀਆਂ ਵਿਦਿਆਰਥਣਾਂ ਦੀ ਸੂਬਾ ਪੱਧਰੀ ਸਾਇੰਸ ਪ੍ਰਦਰਸ਼ਨੀ ਲਈ ਚੋਣ

ਅਜੀਤ ਡੈਸਕ 23-11-2025
ਬਟਾਲਾ, 22 ਨਵੰਬਰ (ਸਤਿੰਦਰ ਸਿੰਘ)-ਵਿਦਿਆਰਥੀਆਂ ਵਿਚ ਖੋਜ ਪ੍ਰਤਿਭਾ ਪੈਦਾ ਕਰਨ ਲਈ ਰਾਸ਼ਟਰੀ ਅਵਿਸ਼ਕਾਰ ਅਭਿਆਨ ਤਹਿਤ ਕਰਵਾਈ ਗਈ ਜ਼ਿਲ੍ਹਾ ਸਾਇੰਸ ਪ੍ਰਦਰਸ਼ਨੀ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੰਮਣ ਕਲਾਂ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣਾ ਨਾਂਅ ਸੂਬਾ ਪੱਧਰੀ ਪ੍ਰਦਰਸ਼ਨੀ ਵਿਚ ਭਾਗ ਲੈਣ ਲਈ ਦਰਜ ਕਰਵਾਇਆ ਹੈ | ਸਕੂਲ ਦੇ ਪਿ੍ੰਸੀਪਲ ਰਾਜੇਸ਼ ਕੁਮਾਰ ਨੇ ਦੱਸਿਆ ਕਿ ਵਿਦਿਆਰਥਣ ਪਰਲੀਨ ਕੌਰ ਨੇ ਮਿਡਲ ਪੱਧਰੀ ਅਤੇ ਮਹਿਕਪ੍ਰੀਤ ਕੌਰ ਨੈ ਸੈਕੰਡਰੀ ਪੱਧਰ ਵਿਚ ਜੇਤੂ ਰਹਿ ਕੇ ਆਪਣਾ ਨਾਂਅ ਸੂਬਾ ਪੱਧਰੀ ਪ੍ਰਦਰਸ਼ਨੀ ਲਈ ਦਰਜ ਕੀਤਾ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥਣਾਂ ਦੇ ਸਾਇੰਸ ਅਧਿਆਪਕ ਸੁਖਦੇਵ ਸਿੰਘ ਦੀ ਅਗਵਾਈ ਵਿਚ ਬਣੀ ਟੀਮ ਜਿਸ ਵਿਚ ਸ੍ਰੀਮਤੀ ਅਲਕਾ ਅਤੇ ਹੋਰ ਅਧਿਆਪਕਾਂ ਨੇ ਸਖ਼ਤ ਮਿਹਨਤ ਕਰਵਾ ਕੇ ਇਨ੍ਹਾਂ ਵਿਦਿਆਰਥਣਾਂ ਨੂੰ ਇਸ ਮੁਕਾਮ 'ਤੇ ਪਹੁੰਚਾਇਆ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥਣਾਂ ਦੇ ਸੂਬਾ ਪੱਧਰੀ ਪ੍ਰਦਰਸ਼ਨੀ ਲਈ ਚੁਣੇ ਜਾਣਾ ਸਕੂਲ ਤੇ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ | ਇਸ ਮੌਕੇ ਪ੍ਰਦੀਪ ਕੁਮਾਰ, ਜਸਬੀਰ ਸਿੰਘ, ਗੁਰਪ੍ਰੀਤ ਚਾਹਲ, ਤਜਿੰਦਰ ਸਿੰਘ, ਅਮਰਜੀਤ ਸਿੰਘ, ਗੁਰਪ੍ਰੀਤ ਸਿੰਘ, ਗੁਰਮੁੱਖ ਸਿੰਘ, ਸਰਬਜੀਤ ਸਿੰਘ, ਅਮਨਪ੍ਰੀਤ ਕੌਰ, ਰਵਿੰਦਰ ਕੌਰ, ਮਨਜੀਤ ਕੌਰ, ਅਮਨਦੀਪ ਕੌਰ, ਨੀਲਮ ਬੈਂਸ ਸਮੇਤ ਹੋਰ ਅਧਿਆਪਕਾਂ ਨੇ ਜੇਤੂ ਵਿਦਿਆਰਥਣਾ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਡੇਰਾ ਪਠਾਣਾ ਦੇ ਬੱਚੇ ਹੋਏ ਧਾਰਮਿਕ ਅਸਥਾਨਾਂ 'ਤੇ ਨਤਮਸਤਕ ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਤੇ ਮਾਝਾ ਕਿਸਾਨ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।